ਚੋਰ ਗਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ
ਪੱਤਰ ਪ੍ਰੇਰਕ ਪਾਤੜਾਂ, 22 ਅਪਰੈਲ ਇਥੇ ਪੁਲੀਸ ਨੇ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਲਈ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਥਾਣਾ ਮੁੱਖੀ ਪਾਤੜਾਂ ਹਰਮਿੰਦਰ ਸਿੰਘ ਨੇ ਦੱਸਿਆ...
Advertisement
ਪੱਤਰ ਪ੍ਰੇਰਕ
ਪਾਤੜਾਂ, 22 ਅਪਰੈਲ
Advertisement
ਇਥੇ ਪੁਲੀਸ ਨੇ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਲਈ ਪੁਲੀਸ ਰਿਮਾਂਡ ਹਾਸਲ ਕੀਤਾ ਹੈ।
Advertisement
ਥਾਣਾ ਮੁੱਖੀ ਪਾਤੜਾਂ ਹਰਮਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਉੱਤੇ ਏਐਸਆਈ ਗੁਰਦੀਪ ਸਿੰਘ ਨੇ ਪਾਤੜਾਂ ਦੇ ਸਟੇਡੀਅਮ ਕੋਲ ਛਾਪਾ ਮਾਰ ਕੇ ਕਰਮਵੀਰ ਸਿੰਘ ਉਰਫ ਜੂਆ ਤੇ ਜਗਦੀਸ਼ ਸਿੰਘ ਜੱਗੀ ਨੂੰ ਕਾਬੂ ਕੀਤਾ, ਜਿਨ੍ਹਾਂ ਕੋਲੋਂ ਕੀਤੀ ਗਈ ਮੁਢਲੀ ਪੁੱਛ-ਪੜਤਾਲ ਦੌਰਾਨ ਉਨ੍ਹਾਂ ਦੋ ਹੋਰ ਸਾਥੀ ਵਿਕਰਮ ਸਿੰਘ ਉਰਫ ਵਿੱਕੀ ਅਤੇ ਮਿਨੋਦ ਕੁਮਾਰ ਨੂੰ ਵੀ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ ਹੋਏ ਦੋ ਅਲਟੀਨੇਟਰ ਬਰਾਮਦ ਕੀਤੇ ਹਨ। ਇਨ੍ਹਾਂ ਕੋਲੋਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਮਿਲਿਆ ਹੈ। ਜਿਸ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Advertisement
×

