ਨਿੱਜੀ ਪੱਤਰ ਪ੍ਰੇਰਕ
ਜਲੰਧਰ, 30 ਅਗਸਤ
ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਾਰ ਕਥਿਤ ਡਿਫਾਲਟਰ ਦੁਕਾਨਦਾਰਾਂ ਦੀਆਂ ਦੁਕਾਨਾਂ ਸੀਲ ਕਰ ਦਿੱਤੀਆਂ ਗਈਆਂ। ਟੈਕਸ ਸੁਪਰਡੈਂਟ ਮਹੀਪ ਸਰੀਨ ਨੇ ਕਿਹਾ ਕਿ ਇਹ ਚਾਰ ਦੁਕਾਨਾਂ ਮਾਡਲ ਟਾਊਨ ਦੇ ਮਿੱਠਾਪੁਰ ਰੋਡ ਦੀ ਪੀਪੀਆਰ ਮਾਰਕੀਟ ਵਿੱਚ ਹਨ। ਇਸ ਕਾਰਵਾਈ ਦੌਰਾਨ ਨਗਰ ਨਿਗਮ ਦੇ ਅਧਿਕਾਰੀ ਮਹੀਪ ਸਰੀਨ , ਭੁਪਿੰਦਰ ਸਿੰਘ ਬੜਿੰਗ ਤੋਂ ਇਲਾਵਾ ਪੁਲੀਸ ਮੁਲਾਜ਼ਮ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪ੍ਰਾਪਟੀ ਟੈਕਸ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।