DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡ ਜੰਗਲ ਦੇ ਚਾਰ ਪੰਚ ਮੁਅੱਤਲ

ਪਿੰਡ ਜੰਗਲ ਦੇ ਚਾਰ ਪੰਚਾਇਤ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪਿੰਡ ਦੇ ਸਰਪੰਚ ਇੰਦਰਜੀਤ ਰਾਏ ਭੰਡਾਰੀ ਨੇ ਦੱਸਿਆ ਕਿ ਚਾਰ ਪੰਚਾਇਤ ਮੈਂਬਰ, ਪਿੰਡ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪਾ ਰਹੇ ਸਨ। ਇਸ ਦੀ ਸ਼ਿਕਾਇਤ ਡੀ ਸੀ ਪਠਾਨਕੋਟ ਨੂੰ...

  • fb
  • twitter
  • whatsapp
  • whatsapp
Advertisement

ਪਿੰਡ ਜੰਗਲ ਦੇ ਚਾਰ ਪੰਚਾਇਤ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪਿੰਡ ਦੇ ਸਰਪੰਚ ਇੰਦਰਜੀਤ ਰਾਏ ਭੰਡਾਰੀ ਨੇ ਦੱਸਿਆ ਕਿ ਚਾਰ ਪੰਚਾਇਤ ਮੈਂਬਰ, ਪਿੰਡ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪਾ ਰਹੇ ਸਨ। ਇਸ ਦੀ ਸ਼ਿਕਾਇਤ ਡੀ ਸੀ ਪਠਾਨਕੋਟ ਨੂੰ ਕੀਤੀ ਸੀ। ਇਨ੍ਹਾਂ ਮੈਂਬਰਾਂ ਨੇ ਸਰਕਾਰੀ ਜ਼ਮੀਨ ’ਤੇ ਵੀ ਕਬਜ਼ਾ ਕੀਤਾ ਹੋਇਆ ਸੀ। ਇਹ ਜ਼ਮੀਨ ਖਾਲੀ ਕਰਵਾਉਣ ਸਮੇਂ ਸਬੰਧਤ ਮੈਂਬਰਾਂ ਨੇ ਨਿਯਮਾਂ ਦੀ ਉਲੰਘਣਾ ਕੀਤੀ। ਇਸ ਖ਼ਿਲਾਫ਼ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ। ਅਦਾਲਤ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਪੰਚਾਇਤ ਮੈਂਬਰਾਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡੀ ਸੀ ਨੇ ਪੰਚਾਇਤ ਮੈਂਬਰਾਂ ਨਿਰੰਜਨ ਸਿੰਘ, ਕਰਮ ਚੰਦ, ਰੀਤਾ ਕੁਮਾਰੀ ਅਤੇ ਰੀਨਾ ਰਾਣੀ ਨੂੰ ਮੁਅੱਤਲ ਕਰ ਦਿੱਤਾ। ਮੁਅੱਤਲ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਵਿਕਾਸ ਵਿੱਚ ਕੋਈ ਰੁਕਾਵਟ ਨਹੀਂ ਪਾਈ, ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ।

Advertisement
Advertisement
×