ਜ਼ਮੀਨ ਦਾ ਬਿਆਨਾ ਕਰਕੇ ਵੇਚਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਦੋ ਮੈਂਬਰਾਂ ਖ਼ਿਲਾਫ਼ ਧਾਰਾ 420 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹਰਨੇਕ ਸਿੰਘ ਵਾਸੀ ਆਦਰਸ਼ ਨਗਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਬਿਆਨਾ ਕਰਕੇ ਜ਼ਮੀਨ ਵੇਚਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰੀ। ਇਸ ਸਬੰਧ ’ਚ ਉਨ੍ਹਾਂ ਐੱਸ.ਐੱਸ.ਪੀ. ਕਪੂਰਥਲਾ ਨੂੰ ਦਰਖਾਸਤ ਦਿੱਤੀ ਜਿਸ ਦੀ ਜਾਂਚ ਤੋਂ ਬਾਅਦ ਪੁਲੀਸ ਨੇ ਮਿਤੇਸ਼ ਸੋਨੀ ਵਾਸੀ ਜਲੰਧਰ ਤੇ ਮੀਨੂੰ ਸੋਨੀ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।