ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 20 ਸਤੰਬਰ ਥਾਣਾ ਹੈਬੋਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ ਜਿਸ ਵੱਲੋਂ ਇੱਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗੇ ਗਏ ਹਨ। ਇਸ ਸਬੰਧੀ ਨਿਊ ਟੈਗੋਰ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਸਤੰਬਰ
Advertisement
ਥਾਣਾ ਹੈਬੋਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ ਜਿਸ ਵੱਲੋਂ ਇੱਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗੇ ਗਏ ਹਨ। ਇਸ ਸਬੰਧੀ ਨਿਊ ਟੈਗੋਰ ਨਗਰ ਸਿਵਲ ਲਾਇਨ ਵਾਸੀ ਨੀਰਜ ਗੋਇਲ ਨੇ ਦੱਸਿਆ ਹੈ ਕਿ ਇੱਕ ਟਰੈਵਲ ਏਜੰਟ ਨੇ ਉਸ ਨੂੰ ਕੈਨੇਡਾ ਵਰਕ ਵੀਜ਼ਾ ਤੇ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ ਵੱਖ-ਵੱਖ ਸਮੇਂ ਤੇ 16 ਲੱਖ 30 ਹਜ਼ਾਰ ਰੁਪਏ ਹਾਸਲ ਕੀਤੇ ਸਨ। ਪਰ ਉਸ ਨੂੰ ਨਾਂ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੁ ਉਸ ਦੇ ਪੈਸੇ ਵਾਪਸ ਕੀਤੇ ਗਏ। ਥਾਣੇਦਾਰ ਸੁਦਰਸ਼ਨ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਧੋਖਾਧੜੀ ਦਾ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
×