ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ; ਕੇਸ ਦਰਜ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ’ਚ ਤਲਵੰਡੀ ਚੌਧਰੀਆਂ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਰਵਿੰਦਰ ਕੁਮਾਰ ਪੁੱਤਰ ਸੁੱਚਾ ਸਿਲੰਘ ਵਾਸੀ ਪਾਜੀਆ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ...
Advertisement
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ’ਚ ਤਲਵੰਡੀ ਚੌਧਰੀਆਂ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਰਵਿੰਦਰ ਕੁਮਾਰ ਪੁੱਤਰ ਸੁੱਚਾ ਸਿਲੰਘ ਵਾਸੀ ਪਾਜੀਆ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਨੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 6 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ। ਇਸ ਸਬੰਧੀ ਪੁਲੀਸ ਨੇ ਕੇਵਲ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਬਿਧੀਪੁਰ ਖਿਲਾਫ਼ ਕੇਸ ਦਰਜ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement