ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ; ਦੋ ਖਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ ਫਗਵਾੜਾ, 14 ਜੁਲਾਈ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਚਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਹਣ ਲਾਲ ਪੁੱਤਰ ਪਿਆਰਾ...
ਪੱਤਰ ਪ੍ਰੇਰਕ
ਫਗਵਾੜਾ, 14 ਜੁਲਾਈ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਐੱਸਐੱਚਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਹਣ ਲਾਲ ਪੁੱਤਰ ਪਿਆਰਾ ਲਾਲ ਵਾਸੀ ਪਿੰਡ ਭੱਲੋਵਾਲ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਨੇ ਆਪਣੇ ਲੜਕੇ ਮੁਲਖ ਰਾਜ ਨੂੰ ਇੰਗਲੈਂਡ ਭੇਜਣ ਲਈ ਏਜੰਟਾਂ ਨਾਲ ਗੱਲਬਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ 26 ਲੱਖ 88 ਹਜ਼ਾਰ ਰੁਪਏ ਦੀ ਰਾਸ਼ੀ ਲੈ ਲਈ। ਪਰ ਬਾਅਦ ’ਚ ਨਾ ਤਾਂ ਉਸਦੇ ਪੁੱਤਰ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਰਾਸ਼ੀ ਵਾਪਸ ਕੀਤੀ। ਪੁਲੀਸ ਨੇ ਬਲਵੀਰ ਪਾਲ ਏਜੰਟ ਵਾਸੀ ਪਿੰਡ ਪੰਡੋਰੀ ਕੱਦ ਥਾਣਾ ਮੇਹਟੀਆਣਾ ਤੇ ਮਨਦੀਪ ਸਿੰਘ ਵਾਸੀ ਦਫ਼ਤਰ ਪ੍ਰੋਵਾਈਡਰਜ਼ ਕੰਸਲਟੈਂਟ ਮੁਹਾਲੀ ਖਿਲਾਫ਼ ਕੇਸ ਦਰਜ ਕੀਤਾ ਹੈ।