ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਧਾਰਾ 406, 420 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਅੱਪਰਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 13 ਲੱਖ 58 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧ ’ਚ ਪੁਲੀਸ ਨੇ ਕੁਲਦੀਪ ਕੁਮਾਰ ਉਰਫ਼ ਸੰਨੀ ਕੇਅਰ ਆਫ਼ ਸਾਈ ਟਰੈਵਲ ਰਾਜਾ ਗਾਰਡਨ ਰੋਡ ਸਤਨਾਮਪੁਰਾ ਖਿਲਾਫ਼ ਕੇਸ ਦਰਜ ਕੀਤਾ ਹੈ।