ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਮਈ
ਸੁਰਜੀਤ ਹਾਕੀ ਸੁਸਾਇਟੀ ਦੇ ਫਾਊਂਡਰ ਮੈਂਬਰ ਤੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰਪਾਲ ਸਿੰਘ ਖਹਿਰਾ ਅੱਜ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਜੂਨੀਅਰ ਬੱਚਿਆਂ ਦੇ ਸਿਖਲਾਈ ਕੈਂਪ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਖਹਿਰਾ ਨੇ ਹਾਕੀ ਸਿੱਖ ਰਹੇ ਜੂਨੀਅਰ ਬੱਚਿਆਂ ਨੂੰ ਜਿੱਥੇ ਹਾਕੀ ਦੇ ਗੁਰ ਸਿਖਾਏ ਉੱਥੇ ਆਪਣੇ ਜੀਵਨ ਦੇ ਤਜਰਬੇ ਵੀ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਸ ਕੈਂਪ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਜਿੱਥੇ ਖੇਡਾਂ ਦਾ ਸਾਮਾਨ ਤੇ ਖਾਣ ਪੀਣ ਦਾ ਡਾਈਟ ਦਿੱਤੀ ਜਾਂਦੀ ਉੱਥੇ ਆਉਣ ਵਾਲੇ ਸਮੇਂ ਵਿਚ ਮੁਫ਼ਤ ਸਿੱਖਿਆ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਓਲੰਪੀਅਨ ਰਜਿੰਦਰ ਸਿੰਘ, ਕੋਚ ਰਜਿੰਦਰ ਸ਼ਰਮਾ, ਯਾਦਵਿੰਦਰ ਜੋਨੀ, ਗੁਰਦੇਵ ਸਿੰਘ, ਅਵਤਾਰ ਸਿੰਘ, ਪ੍ਰੋ. ਬਲਵਿੰਦਰ ਸਿੰਘ ਹਾਜ਼ਰ ਸਨ।