ਪਿੰਡ ਬਘਾਣਾ ’ਚ ਮੁਫ਼ਤ ਮੈਡੀਕਲ ਕੈਂਪ
ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਜਰਨੈਲ ਨੰਗਲ ਵਲੋਂ ਪਿੰਡ ਬਘਾਣਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ’ਚ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ਦੇ ਵਾਸੀਆਂ ਦਾ ਚੈੱਕਅਪ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ’ਚ ਲੋਕਾਂ...
Advertisement
ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਜਰਨੈਲ ਨੰਗਲ ਵਲੋਂ ਪਿੰਡ ਬਘਾਣਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ’ਚ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ਦੇ ਵਾਸੀਆਂ ਦਾ ਚੈੱਕਅਪ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ’ਚ ਲੋਕਾਂ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਧਿਆਨ ’ਚ ਰੱਖਦਿਆ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਲੜੀ ਤਹਿਤ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਪਿੰਡ ਹੜ੍ਹ ਦੀ ਲਪੇਟ ’ਚ ਆਏ ਹਨ ਉੱਥੇ ਹਰ ਪਰਿਵਾਰ ਨੂੰ ਜਿਸ ਵੀ ਚੀਜ਼ ਦੀ ਜ਼ਰੂਰਤ ਹੈ ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਅਮਰਜੀਤ ਆਬਾਦੀ, ਡਾ. ਰਮੇਸ ਕੁਮਾਰ, ਡਾ. ਮੁਕੇਸ਼ ਕੁਮਾਰ, ਬਲਵਿੰਦਰ ਕੁਮਾਰ, ਸਚਿਨ ਕੁਮਾਰ, ਰਾਮ ਲੁਭਾਇਆ, ਜਸਵਿੰਦਰ ਕੌਰ, ਨਿਸ਼ਾ ਸਹੋਤਾ ਆਦਿ ਸ਼ਾਮਿਲ ਸਨ।
Advertisement
Advertisement