ਮੁਫ਼ਤ ਸਰੀਰਕ ਸਿਖਲਾਈ ਸ਼ੁਰੂ
ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਟੈਰੀਟੋਰੀਅਲ ਆਰਮੀ (ਟੀ ਏ) ਦੀ ਖੁੱਲ੍ਹੀ ਭਰਤੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ 17 ਤੋਂ 30 ਨਵੰਬਰ 2025 ਤੱਕ 103 ਬਟਾਲੀਅਨ ਸਿਖ਼ਲਾਈ ਲੁਧਿਆਣਾ ਵਿੱਚ ਹੋਣ ਜਾ ਰਹੀ ਹੈ। ਉਨ੍ਹਾਂ...
ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਟੈਰੀਟੋਰੀਅਲ ਆਰਮੀ (ਟੀ ਏ) ਦੀ ਖੁੱਲ੍ਹੀ ਭਰਤੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ 17 ਤੋਂ 30 ਨਵੰਬਰ 2025 ਤੱਕ 103 ਬਟਾਲੀਅਨ ਸਿਖ਼ਲਾਈ ਲੁਧਿਆਣਾ ਵਿੱਚ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿੱਚ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ। ਜ਼ਿਲ੍ਹਾ ਜਲੰਧਰ, ਕਪੂਰਥਲਾ ਹੁਸ਼ਿਆਰਪਰੁ, ਗੁਰਦਾਸਪੁਰ, ਤਰਨ ਤਰਨ, ਪਠਾਨਕੋਟ ਦੇ ਚਾਹਵਾਨ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿੱਚ ਫਿਜ਼ੀਕਲ ਟੈਸਟ ਦੀ ਤਿਆਰੀ ਸਕਦੇ ਹਨ। ਇਸੇ ਤਰ੍ਹਾਂ ਆਰਮੀ ਅਗਨੀਵੀਰ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿੱਚ ਪਹੁੰਚ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਦੇ ਜਿਹੜੇ ਨੌਜਵਾਨ ਪੰਜਾਬ ਪੁਲੀਸ/ਪੈਰਾ ਮਿਲਟਰੀ ਫੋਰਸਜ਼ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਫਿਜ਼ੀਕਲ ਟੈਸਟ/ ਲਿਖਤੀ ਪੇਪਰ ਦੀ ਤਿਆਰੀ ਲਈ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਸਣੇ ਰਿਪੋਰਟ ਕਰ ਸਕਦੇ ਹਨ। ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣੇ ਦੀ ਸਹੂਲਤ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 69002-00733, 98774-80077, 99147-86660 ਅਤੇ 83601-63527 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

