ਪੱਤਰ ਪ੍ਰੇਰਕ
ਫਗਵਾੜਾ, 29 ਅਗਸਤ
ਰਾਵਲਪਿੰਡੀ ਪੁਲੀਸ ਨੇ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਇੱਕ ਫ਼ਰਾਰ ਹੋ ਗਿਆ ਹੈ। ਪੁਲੀਸ ਨੇ ਉਨ੍ਹਾਂ ਕੋਲੋਂ ਚੋਰੀ ਦੇ ਦੋ ਜਨਰੇੇਟਰ ਤੇ ਟਰੈਕਟਰ ਬਰਾਮਦ ਕੀਤੇ ਹਨ। ਐੱਸਐੱਚਓ ਸੁਰਜੀਤ ਸਿੰਘ ਪੱਤੜ ਨੇ ਦੱਸਿਆ ਕਿ ਚੋਰਾਂ ਨੇ ਪਿੰਡ ਜਗਪਾਲਪੁਰ ਵਿੱਚ ਸੁਖਵਿੰਦਰ ਸਿੰਘ ਦੇ ਖੂਹ ਤੋਂ ਜਨਰੇੇਟਰ ਚੋਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਮਗਰੋਂ ਚੋਰ ਗਰੋਹ ਤੱਕ ਪੁੱਜਣ ’ਚ ਸਫ਼ਲ ਹੋਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਜਿੰਦਰ ਸਿੰਘ ਵਾਸੀ ਜੇਠਪੁਰ, ਮਨਜੋਤ ਸਿੰਘ ਵਾਸੀ ਪਿੰਡ ਮੂਸਾ ਪਤਾਰਾ, ਸਤਪਾਲ ਸਿੰਘ ਵਾਸੀ ਪਿੰਡ ਜੇਠਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਜਨਰੇੇਟਰ ਤੇ ਦੋ ਟਰੈਕਟਰ ਬਰਾਮਦ ਕੀਤੇ ਹਨ। ਹਾਲਾਂਕਿ ਇੱਕ ਜਨਰੇੇਟਰ ਜੋ ਇਨ੍ਹਾਂ ਆਦਮਪੁਰ ਤੋਂ ਚੋਰੀ ਕੀਤਾ ਸੀ, ਉਹ ਬਰਾਮਦ ਕਰਨਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਸ ਗਰੋਹ ਦਾ ਚੌਥਾ ਮੈਂਬਰ ਪਵਨਪ੍ਰੀਤ ਸਿੰਘ ਵਾਸੀ ਪਿੰਡ ਮੂਸਾ ਹਨੇਰੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋ ਗਿਆ ਹੈ। ਤਿੰਨਾਂ ਮੁਲਜ਼ਮਾਂ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਨ੍ਹਾਂ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।