DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Hoshiarpur ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਦੀ ਮੌਤ

ਐਮਰਜੈਂਸੀ ਮੈਡੀਕਲ ਸਥਿਤੀ ਕਾਰਨ ਜੇਲ੍ਹ ਪ੍ਰਸ਼ਾਸਨ ਨੇ ਸਵੇਰੇ ਹਸਪਤਾਲ ਕੀਤਾ ਸੀ ਰੈਫ਼ਰ; ਡਾਕਟਰਾਂ ਨੇ ਕੀਤਾ ਮ੍ਰਿਤਕ ਘੋਸ਼ਿਤ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਬੰਦ ਕਥਿਤ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਚੋਪੜਾ ਦੀ ਬੁੱਧਵਾਰ ਨੂੰ ਇੱਥੇ ਸਰਕਾਰੀ ਹਸਪਤਾਲ ਵਿੱਚ ਮੌਤ ਹੋ ਗਈ। ਜੇਲ੍ਹ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਚੋਪੜਾ ਨੂੰ ਐਮਰਜੈਂਸੀ ਡਾਕਟਰੀ ਸਥਿਤੀ ਦੇ ਚੱਲਦਿਆਂ ਹਸਪਤਾਲ ਭੇਜਿਆ ਗਿਆ ਸੀ। ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਹਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਜੇਲ੍ਹ ਦੇ ਮੈਡੀਕਲ ਅਧਿਕਾਰੀ ਨੇ ਬੁੱਧਵਾਰ ਸਵੇਰੇ ਚੋਪੜਾ ਨੂੰ ਹਸਪਤਾਲ ਰੈਫ਼ਰ ਕੀਤਾ ਸੀ।

Advertisement

ਗਿੱਲ ਨੇ ਕਿਹਾ ਕਿ ਹਸਪਤਾਲ ਵਿੱਚ ਚੋਪੜਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਹੋਰ ਜਾਣਕਾਰੀ ਸਾਹਮਣੇ ਆਵੇਗੀ।

Advertisement

ਫ਼ਿਰੋਜ਼ਪੁਰ ਸ਼ਹਿਰ ਦਾ ਰਹਿਣ ਵਾਲਾ ਚੋਪੜਾ 23 ਅਕਤੂਬਰ ਨੂੰ ਸੰਗਰੂਰ ਕੇਂਦਰੀ ਜੇਲ੍ਹ ਤੋਂ ਹੁਸ਼ਿਆਰਪੁਰ ਲਿਆਂਦਾ ਗਿਆ ਸੀ। ਉਸ ਦੇ ਖ਼ਿਲਾਫ਼ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ 16 ਮਾਮਲੇ ਦਰਜ ਸਨ।

ਉਪਲਬਧ ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਦੇ ਛੇਹਰਟਾ ਥਾਣੇ ਵਿੱਚ ਉਸ ਦੇ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸ ਮਾਮਲੇ ਵਿੱਚ ਉਸ ਨੂੰ ਸੰਗਰੂਰ ਜੇਲ੍ਹ ਵਿੱਚ ਰੱਖਿਆ ਗਿਆ ਸੀ। ਉਸ ਦੀ ਮੌਤ ਕਿਹੜੇ ਹਾਲਾਤ ਵਿੱਚ ਹੋਈ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Advertisement
×