ਫਾਇਰਿੰਗ ਮਾਮਲੇ ’ਚ ਗੈਂਗਸਟਰ ਕਾਲਾ ਰਾਣਾ ਨੂੰ ਜੇਲ੍ਹ ਭੇਜਿਆ
ਇੱਥੋਂ ਦੇ ਦਰਵੇਸ਼ ਪਿੰਡ ਵਿੱਚ ‘ਆਪ’ ਆਗੂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ ’ਚ ਪੁਲੀਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗੈਂਗਸਟਰ ਵਰਿੰਦਰ ਪ੍ਰਤਾਪ ਸਿੰਘ ਉਰਫ਼ ਕਾਲਾ ਰਾਣਾ ਨੂੰ ਅੱਜ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਸ...
Advertisement
ਇੱਥੋਂ ਦੇ ਦਰਵੇਸ਼ ਪਿੰਡ ਵਿੱਚ ‘ਆਪ’ ਆਗੂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ ’ਚ ਪੁਲੀਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗੈਂਗਸਟਰ ਵਰਿੰਦਰ ਪ੍ਰਤਾਪ ਸਿੰਘ ਉਰਫ਼ ਕਾਲਾ ਰਾਣਾ ਨੂੰ ਅੱਜ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਸ ਨੂੰ ਮੁੜ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਉਸ ਨੂੰ ਵਾਪਸ ਗੁਰੂਗ੍ਰਾਮ ਦੀ ਜੇਲ੍ਹ ਭੇਜ ਦਿੱਤਾ ਗਿਆ ਹੈ।
27 ਨਵੰਬਰ ਦੀ ਰਾਤ ਨੂੰ ‘ਆਪ’ ਆਗੂ ਦਲਜੀਤ ਰਾਜੂ ਦੇ ਘਰ ’ਚ ਹੋਈ ਫਾਇਰਿੰਗ ਦੇ ਮਾਮਲੇ ’ਚ ਰਾਣਾ ਦੀ ਸ਼ਮੂਲੀਅਤ ਸਾਹਮਣੇ ਆ ਰਹੀ ਸੀ। ਜਾਂਚ ਤੋਂ ਬਾਅਦ ਪੁਲੀਸ ਨੇ ਉਸ ਨੂੰ ਇਸ ਕੇਸ ’ਚ ਨਾਮਜ਼ਦ ਕੀਤਾ ਸੀ। ਦੂਸਰੇ ਪਾਸੇ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਤਿੰਨੋਂ ਮੁਲਜ਼ਮਾਂ ਘਣਸ਼ਿਆਮ ਤਿਵਾੜੀ, ਉਸ ਦੀ ਮਾਤਾ ਨੀਰਜ ਕੁਮਾਰੀ ਤੇ ਭਰਾ ਦੀਪਕ ਤਿਵਾੜੀ ਨੂੰ ਅੱਜ ਮੁੜ ਅਦਾਲਤ ’ਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਐੱਸ ਪੀ ਮਾਧਵੀ ਸ਼ਰਮਾ ਨੇ ਕਿਹਾ ਕਿ ਪੁਲੀਸ ਵੱਖ ਵੱਖ ਪੱਖਾਂ ਤੋਂ ਜਾਂਚ ਕਰ ਰਹੀ ਹੈ।
Advertisement
Advertisement
