DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Garhshankar ਯੁਵਕ ਮੇਲਾ: ਵਿਦਿਆਰਥੀਆਂ ਵੱਲੋਂ ਲੋਕ ਨਾਚਾਂ ਦੀ ਪੇਸ਼ਕਾਰੀ

ਸਿਰਜਣਾਤਮਕ, ਵਿਰਾਸਤੀ ਤੇ ਕਲਾਤਮਕ ਮੁਕਾਬਲੇ ਕਰਵਾੲੇ; ਗਰੁੱਪ ਡਾਂਸ ਮੁਕਾਬਲੇ ’ਚ ਦਸਮੇਸ਼ ਗਰਲਜ਼ ਕਾਲਜ ਅੱਵਲ

  • fb
  • twitter
  • whatsapp
  • whatsapp
featured-img featured-img
ਜ਼ੋਨਲ ਯੁਵਕ ਮੇਲੇ ਵੱਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਡਾ. ਗੁਰਦੇਵ ਸਿੰਘ ਰੰਧਾਵਾ ਅਤੇ ਹੋਰ।
Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਹੁਸ਼ਿਆਰਪੁਰ (ਜ਼ੋਨ -5) ਤਹਿਤ ਆਉਂਦੇ 30 ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਿਰਜਣਾਤਮਕ, ਕਲਾਤਮਕ ਤੇ ਵਿਰਾਸਤੀ ਗਤੀਵਿਧੀਆਂ ਨਾਲ ਸਬੰਧਤ ਚਾਰ ਦਿਨਾ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਦੇ ਅੱਜ ਦੂਜੇ ਦਿਨ ਵਿਦਿਆਰਥੀਆਂ ਨੇ ਥੀਏਟਰ, ਸਿਰਜਣਾ ਅਤੇ ਲੋਕ ਨਾਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦਰਸ਼ਕਾਂ ਦਾ ਭਰਵਾਂ ਮਨੋਰੰਜਨ ਕੀਤਾ। ਅੱਜ ਹੋਏ ਗਰੁੱਪ ਡਾਂਸ ਮੁਕਾਬਲੇ ਵਿੱਚ ਦਸ਼ਮੇਸ਼ ਗਰਲਜ਼, ਮੁਕੇਰੀਆ ਨੇ ਪਹਿਲਾ, ਖਾਲਸਾ ਕਾਲਜ ਮਾਹਿਲਪੁਰ ਨੂੰ ਦੂਜਾ ਅਤੇ ਜੀਟੀਬੀ ਖਾਲਸਾ ਕਾਲਜ ਦਸੂਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਉਚਾਰਨ ਮੁਕਾਬਲੇ ਵਿੱਚ ਡੀਏਵੀ ਕਾਲਜ ਦਸੂਹਾ ਨੇ ਪਹਿਲਾ, ਸਰਕਾਰੀ ਕਾਲਜ ਹੁਸ਼ਿਆਪੁਰ ਨੇ ਦੂਜਾ, ਗਰਲਜ਼ ਕਾਲਜ ਰੱਤੇਵਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅੱਜ ਮੁੱਖ ਮਹਿਮਾਨ ਵਜੋਂ ਵੱਖ-ਵੱਖ ਸੈਸ਼ਨਾਂ ਵਿੱਚ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ, ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿੰਸੀਪਲ ਡਾ ਗੁਰਦੇਵ ਸਿੰਘ ਰੰਧਾਵਾ , ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਸੈਨੇਟਰ ਸੰਦੀਪ ਸਿੰਘ ਸੀਕਰੀ, ਐੱਸ ਡੀ ਕਾਲਜ ਹੁਸ਼ਿਆਰਪੁਰ ਦੀ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸ਼ਰਮਾ, ਤਿਲਕ ਰਾਜ ਸ਼ਰਮਾ, ਗਰੁੱਪ ਕੈਪਟਨ ਦੀਪਕ, ਪ੍ਰਿੰਸੀਪਲ ਡਾ. ਅਜੈ ਕੁਮਾਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਹਾਜ਼ਰ ਮਹਿਮਾਨਾਂ ਸਮੇਤ ਵੱਖ ਵੱਖ ਕਾਲਜਾਂ ਤੋਂ ਪੁੱਜੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਨੇ ਕਾਲਜ ਦੇ ਪ੍ਰਬੰਧਕਾਂ ਨੂੰ ਜ਼ੋਨਲ ਅਤੇ ਇੰਟਰ ਜ਼ੋਨਲ ਯੁਵਕ ਮੇਲੇ ਕਰਵਾਉਣ ’ਤੇ ਮੁਬਾਰਕਬਾਦ ਦਿੱਤੀ ਅਤੇ ਹਰ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਕਾਲਜ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਯੁਵਕ ਮੇਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ।

Advertisement

ਇਸ ਮੌਕੇ ਕੌਂਸਲ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਜਨਰਲ ਸਕੱਤਰ ਪ੍ਰੋ. ਅਪਿੰਦਰ ਸਿੰਘ, ਦਲਜੀਤ ਸਿੰਘ ਸਹੋਤਾ, ਪ੍ਰਿੰਸੀਪਲ ਸੁਰਜੀਤ ਸਿੰਘ, ਗੁਰਦਿਆਲ ਸਿੰਘ ਕਹਾਰਪੁਰ, ਪ੍ਰਿੰਸੀਪਲ ਡਾ. ਰੋਹਤਾਸ਼ ਸਣੇ ਵੱਖ-ਵੱਖ ਕਾਲਜਾਂ ਤੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

Advertisement

Advertisement
×