ਪੰਜਾਬ ਰੋਡਵੇਜ਼ ਕਾਮਿਆਂ ਵੱਲੋਂ ਗੇਟ ਰੈਲੀਆਂ

ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਦਾ ਫੈਸਲਾ ਨਾ ਹੋਇਆ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਦੀ ਚਿਤਾਵਨੀ

ਪੰਜਾਬ ਰੋਡਵੇਜ਼ ਕਾਮਿਆਂ ਵੱਲੋਂ ਗੇਟ ਰੈਲੀਆਂ

ਪੰਜਾਬ ਰੋਡਵੇਜ਼ ਮੁਲਾਜ਼ਮ ਹੁਸ਼ਿਆਰਪੁਰ ਵਿੱਚ ਗੇਟ ਰੈਲੀ ਕਰਦੇ ਹੋਏ।

ਪਾਲ ਸਿੰਘ ਨੌਲੀ

ਜਲੰਧਰ, 27 ਨਵੰਬਰ

ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਉੱਤੇ ਜਲੰਧਰ ਡਿੱਪੂ ਦੇ ਗੇਟ ਉੱਤੇ ਭਰਵੀ ਗੇਟ ਰੈਲੀ ਕੀਤੀ ਗਈ। ਇਸ ਗੇਟ ਰੈਲੀ ਨੂੰ ਸੰਬੋਧਨ ਸੂਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ ਸੂਬਾ ਮੀਤ ਪ੍ਰਧਾਨ ਜਸਵੰਤ ਸਿੰਘ ਮੱਟੂ, ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਸੈਕਟਰੀ ਚਾਨਣ ਸਿੰਘ, ਕੁਲਵਿੰਦਰ ਸਿੰਘ ਮਲਕੀਤ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਰੋਡਵੇਜ਼ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਵੀ ਸਰਕਾਰ ਦੇ ਨਾਲ ਨਾਲ ਅਧਿਕਾਰੀ ਵੀ ਬਰਾਬਰ ਦਾ ਅੜਿੱਕਾ ਬਣ ਰਹੇ ਹਨ ਜਿਸ ਕਰਕੇ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ 23 ਨਵੰਬਰ ਦੀ ਅਣਮਿਥੇ ਸਮੇ ਦੀ ਹੜਤਾਲ ਰੱਖੀ ਗਈ ਸੀ ਪਰ ਪੰਜਾਬ ਸਰਕਾਰ ਵਲੋ ਟਰਾਂਸਪੋਰਟ ਮੰਤਰੀ ਨੇ 22 ਨਵੰਬਰ ਨੂੰ ਹੀ ਪਨਬੱਸ/ਪੀਆਰਟੀਸੀ ਦੇ ਨੁਮਾਇੰਦਿਆਂ ਨੂੰ ਮੀਟਿੰਗ ਕਰਕੇ ਪੱਕਾ ਕਰਨ ਦਾ ਭਰੋਸਾ ਦਿੱਤਾ ਹੈ। ਟਰਾਂਸਪੋਰਟ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ 29 ਨਵੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਹੈ। ਬੁਲਾਰੇ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇ 29 ਦੀ ਕੈਬਨਿਟ ਵਿੱਚ ਫੈਸਲਾ ਨਾ ਹੋਇਆ ਤਾਂ ਰੋਡਵੇਜ਼ ਕਾਮੇ ਮੁੜ 30 ਨਵੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਲਈ ਮਜਬੂਰ ਹੋਣਗੇ।

ਜੱਥੇਬੰਦੀ ਦੇ ਆਗੂਆਂ ਗੁਰਪ੍ਰਕਾਰ ਸਿੰਘ ਜਸਬੀਰ ਸਿੰਘ ਦਵਿੰਦਰ ਸਿੰਘ ਬਿਕਰਮਜੀਤ ਸਿੰਘ ਗੁਰਜੀਤ ਸਿੰਘ ਸਤਵਿੰਦਰ ਕੁਮਾਰ ਪ੍ਰਬਜਿੰਦਰ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਹੱਲ ਕਰਨ ਦੇ ਭਰੋਸੇ ’ਤੇ ਹੜਤਾਲ ਮੁਲਤਵੀ ਕੀਤੀ ਗਈ ਹੈ ਪਰ ਜੇਕਰ ਹੱਲ ਨਹੀਂ ਹੁੰਦਾ ਤਾਂ 30 ਨਵੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸਮੇਤ ਤਿੱਖੇ ਸੰਘਰਸ਼ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ। ਇਸ ਮੌਕੇ ਦਲਜੀਤ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਦਿਲਬਾਗ ਸਿੰਘ, ਨਿਸ਼ਾਨ ਸਿੰਘ, ਸੁਸ਼ੀਲ ਭਾੜੀਆ ਆਦਿ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

ਹੁਸ਼ਿਆਰਪੁਰ(ਹਰਪ੍ਰੀਤ ਕੌਰ): ਪੰਜਾਬ ਰੋਡਵੇਜ਼/ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਹੁਸ਼ਿਅਰਪੁਰ ਡਿਪੂ ਬਾਹਰ ਵੀ ਗੇਟ ਰੈਲੀ ਹੋਈ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਰਮਿੰਦਰ ਸਿੰਘ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਹੋਰ ਕਈ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਅੱਜ ਵੀ ਡੰਗ ਟਪਾਊ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਦੇ 60-40 ਦੀ ਰੇਸ਼ੋ ਮੁਤਾਬਿਕ ਟਾਈਮ ਟੇਬਲ ਬਣਾ ਕੇ ਚਲਾਏ ਜਾਣ। ਉਨ੍ਹਾਂ ਸਪਸ਼ਟ ਕੀਤੀ ਕਿ ਟਾਈਮ ਟੇਬਲ ਵਿੱਚ ਜੇ ਕਿਸੇ ਨੇ ਅੜਿੱਕਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਯੂਨੀਅਨ ਵਲੋਂ ਸੰਘਰਸ਼ ਛੇੜ ਦਿੱਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਨਰਿੰਦਰ ਸਿੰਘ, ਉਪ ਪ੍ਰਧਾਨ ਧਰਮਿੰਦਰ ਸਿੰਘ, ਗੁਰਜੀਤ ਸਿੰਘ, ਮਨਜੀਤ ਸਿੰਘ ਆਦਿ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All