ਪੱਤਰ ਪ੍ਰੇਰਕ
ਹੁਸ਼ਿਆਰਪੁਰ, 22 ਸਤੰਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ (ਪ.ਸ.ਸ.ਫ) ਯੂਨੀਅਨ ਵਲੋਂ ਦੂਜੇ ਦਿਨ ਵੀ ਪੰਜਾਬ ਭਰ ਦੇ ਦਫ਼ਤਰਾਂ ਦੇ ਬਾਹਰ ਗੇਟ ਰੈਲੀਆਂ ਕੀਤੀਆਂ ਗਈਆਂ। ਇੱਥੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਨੇ ਆਪਣੇ-ਆਪਣੇ ਦਫ਼ਤਰਾਂ ਦੇ ਬਾਹਰ ਰੈਲੀਆਂ ਕੀਤੀਆਂ ਤੇ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਬਕਾਇਆ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੇਅ ਕਮਿਸ਼ਨ ਦਾ ਬਕਾਇਆ ਜਾਰੀ ਕੀਤਾ ਜਾਵੇ, ਕੇਂਦਰ ਦੀ ਤਰਜ਼ ’ਤੇ ਭਰਤੀ ਕੀਤੀ ਜਾਵੇ, ਪ੍ਰੋਬੇਸ਼ਨ ਪੀਰੀਅਡ ਦਾ ਸਮਾਂ ਇਕ ਸਾਲ ਕੀਤਾ ਜਾਵੇ, ਵਿਕਾਸ ਟੈਕਸ ਬੰਦ ਕੀਤਾ ਜਾਵੇ, ਟਾਈਪ ਟੈਸਟ ਦੀ ਥਾਂ ਕੰਪਿਊਟਰ ਟਰੇਨਿੰਗ ਨੂੰ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮਾਂ ਨੂੰ ਇਕ ਤੋਂ ਵਾਧੂ ਦਿੱਤੇ ਚਾਰਜ ਵਾਪਿਸ ਲੈ ਕੇ ਘਰਾਂ ਦੇ ਨੇੜੇ ਤਾਇਨਾਤ ਕੀਤਾ ਜਾਵੇ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿੱਲ ਨੇ ਦੱਸਿਆ ਕਿ 23 ਸਤੰਬਰ ਨੂੰ ਪੀ.ਡਬਲਿਯੂ.ਡੀ ਦਫ਼ਤਰ ਦੇ ਨੇੜੇ ਮੁੱਖ ਡਾਕਘਰ ਵਿਖੇ ਰੈਲੀ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਕਰਮਚਾਰੀਆਂ ਨੂੰ ਇਸ ਰੈਲੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।