ਆਈਟੀਆਈ ਠੇਕਾ ਮੁਲਾਜ਼ਮਾਂ ਵੱਲੋਂ ਗੇਟ ਰੈਲੀ
ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੁਣ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਜਥੇਬੰਦੀ ਵਲੋਂ ਸਰਕਾਰੀ ਉਦਯੋਗਿਕ ਸਕੂਲ ਅਤੇ ਸਰਕਾਰੀ ਆਈਟੀਆਈ ਵਿਮੈਨ ਹੁਸ਼ਿਆਰਪੁਰ ਦੇ ਗੇਟ ਅੱਗੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ ਗਈ...
Advertisement
ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੁਣ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਜਥੇਬੰਦੀ ਵਲੋਂ ਸਰਕਾਰੀ ਉਦਯੋਗਿਕ ਸਕੂਲ ਅਤੇ ਸਰਕਾਰੀ ਆਈਟੀਆਈ ਵਿਮੈਨ ਹੁਸ਼ਿਆਰਪੁਰ ਦੇ ਗੇਟ ਅੱਗੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ ਗਈ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਆਗੂ ਗਗਨਦੀਪ ਸਿੰਘ ਨੇ ਦੱਸਿਆ ਕਿ ਉਹ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈਟੀਆਈਜ਼ ਵਿੱਚ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖਾਹਾਂ ਉੱਪਰ ਗਰੁੱਪ ਬੀ ਬਤੌਰ ਕਰਾਫਟ ਇੰਸਟਰਕਟਰ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਗਰੁੱਪ ਸੀ ਅਤੇ ਡੀ ਨੂੰ ਉਨ੍ਹਾਂ ਨਾਲੋਂ ਵੱਧ ਤਨਖਾਹਾਂ ਦੇ ਰਹੀ ਹੈ ਜੋ ਤਰਕਸੰਗਤ ਨਹੀਂ ਹੈ।
Advertisement
Advertisement
×