ਏਆਈ ਤਕਨੀਕ ਦੀ ਦੁਰਵਰਤੋਂ ਖ਼ਿਲਾਫ਼ ਇਕੱਤਰਤਾ ਪਹਿਲੀ ਨੂੰ
ਹਾਲ ਹੀ ਵਿਚ ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸ੍ਰੀ ਹਰਿਮੰਦਰ ਸਾਹਿਬ ਦੀਆ ਇਤਰਾਜ਼ਯੋਗ ਵੀਡੀਓ ਬਣਾਉਣ ਦੇ ਮਾਮਲੇ ਦਾ ਸਿੱਖ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਕੀਤਾ ਹੈ। ਇਸ ਮਾਮਲੇ ਨੂੰ ਵਿਚਾਰਨ ਵਾਸਤੇ ਸ਼੍ਰੋਮਣੀ ਗਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਖੇਤਰ ਦੇ ਮਾਹਿਰ ਲੋਕਾਂ...
Advertisement
ਹਾਲ ਹੀ ਵਿਚ ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸ੍ਰੀ ਹਰਿਮੰਦਰ ਸਾਹਿਬ ਦੀਆ ਇਤਰਾਜ਼ਯੋਗ ਵੀਡੀਓ ਬਣਾਉਣ ਦੇ ਮਾਮਲੇ ਦਾ ਸਿੱਖ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਕੀਤਾ ਹੈ। ਇਸ ਮਾਮਲੇ ਨੂੰ ਵਿਚਾਰਨ ਵਾਸਤੇ ਸ਼੍ਰੋਮਣੀ ਗਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਖੇਤਰ ਦੇ ਮਾਹਿਰ ਲੋਕਾਂ ਅਤੇ ਵਿਦਵਾਨਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਪਹਿਲੀ ਅਕਤੂਬਰ ਨੂੰ ਦੁਪਹਿਰ 12:30 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਇਸ ਵਿਚ ਮਸਨੂਈ ਬੌਧਿਕਤਾ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣਾਈਆਂ ਜਾ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਸੁਝਾਅ ਤੇ ਵਿਚਾਰ ਚਰਚਾ ਕੀਤੀ ਜਾਵੇਗੀ।
Advertisement
Advertisement