ਪੱਤਰ ਪ੍ਰੇਰਕ
ਦਸੂਹਾ, 11 ਅਕਤੂਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵਿਮੈਨ, ਝਾੜ ਸਾਹਿਬ ਵਿਖੇ ਕਰਵਾਏ ਗਏ ਅੰਤਰ ਕਾਲਜ ਗਤਕਾ ਮੁਕਾਬਲਿਆਂ ਵਿੱਚ ਜੀਟੀਬੀ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੀਆਂ ਖਿਡਾਰਨਾਂ ਨੇ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਨਰਿੰਦਰ ਕੌਰ ਘੁੰਮਣ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੀ ਟੀਮ ਨੇ 10 ਮੈਡਲ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਫਰੀ ਸੌਟੀ ਮੁਕਾਬਲਿਆਂ ਵਿੱਚ ਕੁਲਵਿੰਦਰ ਕੌਰ, ਬਲਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਸੁਮਨ ਰਾਣੀ ਨੇ 5 ਗੋਲਡ ਮੈਡਲ ਜਿੱਤੇ, ਜਦੋਂਕਿ ਸਿੰਗਲ ਸੋਟੀ ਮੁਕਾਬਲਿਆਂ ਵਿੱਚ ਜਸਕਿਰਨਦੀਪ ਕੌਰ, ਦਲਜੀਤ ਕੌਰ, ਪਲਵੀ ਅਤੇ ਮਜ਼ੀਦਾ ਨੇ 4 ਕਾਂਸੀ ਦੇ ਮੈਡਲ ਜਿੱਤੇ। ਫਰੀ ਸੌਟੀ ਵਿਅਕਤੀਗਤ ਮੁਕਾਬਲੇ ਵਿੱਚ ਕੁਲਵਿੰਦਰ ਕੌਰ ਨੇ ਗੋਲਡ ਮੈਡਲ ਜਿੱਤਿਆ। ਇਨ੍ਹਾਂ ਪ੍ਰਾਪਤੀਆਂ ’ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ ਆਦਿ ਨੇ ਖਿਡਾਰਨਾਂ ਤੇ ਕੌਚ ਰਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ ਨੂੰ ਵਧਾਈ ਦਿੱਤੀ।