ਗੁਰੂ ਹਰਗੋਬਿੰਦ ਖਾਲਸਾ ਸਕੂਲ ਵਿੱਚ ਆਮ ਗਿਆਨ ਦੀ ਪ੍ਰੀਖਿਆ : The Tribune India

ਗੁਰੂ ਹਰਗੋਬਿੰਦ ਖਾਲਸਾ ਸਕੂਲ ਵਿੱਚ ਆਮ ਗਿਆਨ ਦੀ ਪ੍ਰੀਖਿਆ

ਗੁਰੂ ਹਰਗੋਬਿੰਦ ਖਾਲਸਾ ਸਕੂਲ ਵਿੱਚ ਆਮ ਗਿਆਨ ਦੀ ਪ੍ਰੀਖਿਆ

ਇਨਾਮ ਵੰਡਣ ਮੌਕੇ ਹਾਜ਼ਰ ਬਲਵਿੰਦਰ ਸਿੰਘ ਸ਼ੋਕਰ, ਹਰਜੀਤ ਸਿੰਘ ਮਾਹਿਲ ਤੇ ਹੋਰ। -­ਫੋਟੋ: ਮਜਾਰੀ

ਪੱਤਰ ਪ੍ਰੇਰਕ

ਬੰਗਾ, 29 ਨਵੰਬਰ

ਸਮਾਜਿਕ ਸਾਂਝ ਸੰਸਥਾ ਬੰਗਾ ਵਲੋਂ ਸ੍ਰੀ ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿੱਚ ਆਮ ਗਿਆਨ ਦੀ ਲਿਖਤੀ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ ਗਿਆਰਵੀਂ ਜਮਾਤ ਦੀ ਵਿਦਿਆਰਥੀ ਤਮੰਨਾ, ਦਸਵੀਂ ਦੀ ਜਗਦੀਪ ਕੌਰ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਨੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਸੰਸਥਾ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਗਏ। ਜੇਤੂਆਂ ਨੂੰ ਸਨਮਾਨਿਤ ਕਰਨ ਦੀ ਰਸਮ ਬਲਵਿੰਦਰ ਸਿੰਘ ਸ਼ੋਕਰ ਆਸਟ੍ਰੇਲੀਆ ਨੇ ਨਿਭਾਈੇ। ਸੰਸਥਾ ਦੇ ਪ੍ਰਧਾਨ ਹਰਮਿੰਦਰ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਪ੍ਰੀਖਿਆ ਦੀ ਲੜੀ ’ਚ ਇਲਾਕੇ ਦੇ 25 ਸਕੂਲ ਸ਼ਾਮਲ ਕੀਤੇ ਗਏ ਹਨ। ਹਰ ਸਕੂਲ ਦੇ 25 ਵਿਦਿਆਰਥੀ ਇਸ ਪ੍ਰੀਖਿਆ ’ਚ ਬੈਠਦੇ ਹਨ। ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਮਾਹਿਲ ਨੇ ਸੰਸਥਾ ਵਲੋਂ ਵਿਦਿਆਰਥੀ ਵਰਗ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸੰਸਥਾ ਦੇ ਸਲਾਹਕਾਰ ਦਵਿੰਦਰ ਬੇਗਮਪੁਰੀ ਨੇ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸ਼ਖਸੀਅਤ ਨੂੰ ਉਦਾਹਰਨ ਬਣਾਉਣ ਲਈ ਚਰਿੱਤਰ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੱਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All