DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਘੱਲੂਘਾਰਾ ਦਿਵਸ: ਅੰਮ੍ਰਿਤਸਰ ਪੁਲੀਸ ਵੱਲੋਂ ਫਲੈਗ ਮਾਰਚ

ਸੁਰੱਖਿਆ ਦੇ ਸਖ਼ਤ ਪ੍ਰਬੰਧ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਵਾਹਨਾਂ ਦੀ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਵਿਸ਼ਾਲ
Advertisement

ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਯਾਦ ਵਿੱਚ ਘੱਲੂਘਾਰਾ ਦਿਵਸ ਮੌਕੇ ਸ਼ਹਿਰ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕਮਿਸ਼ਨਰੇਟ ਪੁਲੀਸ ਵੱਲੋਂ ਅੱਜ ਸ਼ਹਿਰ ਦੇ ਤਿੰਨਾਂ ਜ਼ੋਨਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਵਿੱਚ ਡੀ ਸੀ ਪੀ ਜਗਜੀਤ ਸਿੰਘ ਵਾਲੀਆ, ਆਲਮ ਵਿਜੈ ਸਿੰਘ, ਰਵਿੰਦਰ ਪਾਲ ਸਿੰਘ ਅਤੇ ਪੁਲੀਸ ਦੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਹਿੱਸਾ ਲਿਆ।

ਫਲੈਗ ਮਾਰਚ ਦੌਰਾਨ ਪੁਲੀਸ ਟੀਮਾਂ ਨੇ ਸੰਵੇਦਨਸ਼ੀਲ ਇਲਾਕਿਆਂ, ਮੁੱਖ ਬਾਜ਼ਾਰਾਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲੀਸ ਅਧਿਕਾਰੀਆਂ ਨੇ ਦੁਕਾਨਦਾਰਾਂ, ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਸ਼ਹਿਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

Advertisement

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਨੇ ਕਿਹਾ ਕਿ ਅੰਮ੍ਰਿਤਸਰ ਪੁਲੀਸ ਸ਼ਹਿਰ ਦੇ ਹਰ ਨਾਗਰਿਕ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਗਲਤ ਜਾਣਕਾਰੀ ਜਾਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕਰ ਸਕਦੇ ਹਨ, ਪਰ ਲੋਕ ਅਜਿਹੀਆਂ ਖਬਰਾਂ ’ਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਅਫਵਾਹਾਂ ਸਮਾਜ ਵਿੱਚ ਬੇਲੋੜਾ ਡਰ ਅਤੇ ਤਣਾਅ ਪੈਦਾ ਕਰਦੀਆਂ ਹਨ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜ਼ਿੰਮੇਵਾਰ ਬਣੇ।

Advertisement

ਫਲੈਗ ਮਾਰਚ ਦੌਰਾਨ ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਨਜ਼ਦੀਕੀ ਪੁਲੀਸ ਥਾਣੇ ਜਾਂ ਪੁਲੀਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਜਾਵੇ। ਲੋਕਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਸੁਰੱਖਿਅਤ, ਸ਼ਾਂਤਮਈ ਅਤੇ ਭਾਈਚਾਰਕ ਮਾਹੌਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ, ਪੈਟਰੋਲਿੰਗ, ਨਾਕਾਬੰਦੀ ਅਤੇ ਹੋਰ ਸੁਰੱਖਿਆ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਪੁਲੀਸ ਹਰ ਸਥਿਤੀ ’ਤੇ ਪੂਰੀ ਨਜ਼ਰ ਰੱਖ ਰਹੀ ਹੈ।

Advertisement
×