ਘੁੰਮਣ ਨੇ ਸਕੂਲ ’ਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਸਥਾਨਕ ਮੁਹੱਲਾ ਧਰਮਪੁਰਾ ਵਿੱਚ ਸਥਿਤ ਸਰਕਾਰੀ ਸਕੂਲ ’ਚ 19.10 ਲੱਖ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਉਦਘਾਟਨ ਸਮਾਗਮ ਦੌਰਾਨ ਵਿਧਾਇਕ ਘੁੰਮਣ ਨੇ ਕਿਹਾ ਕਿ ‘ਆਪ’ ਦੀ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਬੱਚੇ ਨੂੰ ਗੁਣਵੱਤਾ ਵਾਲੀ ਸਿੱਖਿਆ ਮੁਹੱਇਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਪਹਿਲੀਆਂ ਸਰਕਾਰਾਂ ਨੇ ਸਿੱਖਿਆ ਖੇਤਰ ਨੂੰ ਅਣਡਿੱਠਾ ਕੀਤਾ, ਉੱਥੇ ਮੌਜੂਦਾ ਸਰਕਾਰ ਨੇ ਇਸ ਨੂੰ ਆਪਣੀ ਸਭ ਤੋਂ ਵੱਡੀ ਪਹਿਲ ਬਣਾਇਆ ਹੈ। ਵਿਧਾਇਕ ਨੇ ਕਿਹਾ ਕਿ ਹਲਕੇ ਵਿੱਚ ਸਕੂਲਾਂ ਨੂੰ ਨਵੇਂ ਕਮਰੇ, ਸਫ਼ਾਈ ਲਈ ਸੁਵਿਧਾਵਾਂ, ਖੇਡ ਮੈਦਾਨ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਅਮਰਪ੍ਰੀਤ ਸੋਨੂੰ ਖਾਲਸਾ, ਨੰਬਰਦਾਰ ਸੁਖਵਿੰਦਰ ਸਿੰਘ, ਕੌਂਸਲਰ ਚੰਦਰ ਸੇਖਰ ਬੰਟੀ, ਸੰਤੋਖ ਤੋਖੀ, ਰਾਜੇਸ਼ ਅਰੋੜਾ, ਹਰਵਿੰਦਰ ਸਿੰਘ ਕਾਹਲੋਂ, ਪ੍ਰੀਤਮ ਸਿੰਘ, ਮਾ. ਜਸਵੰਤ ਸਿੰਘ, ਜੋਤ ਚੀਮਾ, ਭੁਪਿੰਦਰ ਹੀਰ, ਹਰਦੀਪ ਸਿੰਘ, ਅਜੀਤ ਸਿੰਘ ਸੋਹਲ, ਮਨਜੀਤ ਸਿੰਘ ਕਠਾਣਾ, ਸਰਬਜੀਤ ਕੌਰ, ਗੁਰਦੀਪ ਸਿੰਘ, ਅਮਰੀਕ ਸਿੰਘ, ਬਲਵਿੰਦਰ ਕੌਰ, ਮੋਨਿਕਾ ਰਾਣੀ, ਰਾਜਵਿੰਦਰ ਕੌਰ, ਨੀਤੂ ਬਾਲਾ ਤੇ ਜਸਵੀਰ ਕੌਰ ਮੌਜੂਦ ਸਨ।