ਘੁੰਮਣ ਨੇ ਸੀਵਰੇਜ ਪ੍ਰਾਜੈਕਟ ਸ਼ੁਰੂ ਕਰਵਾਇਆ
ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਸਮਾਜ ਸੇਵੀ ਉਮਕਾਰ ਰਲਹਣ ਨੇ ਸਾਂਝੇ ਤੌਰ ’ਤੇ ਮੁਹੱਲਾ ਰਿਸ਼ੀ ਨਗਰ ਤੋਂ ਰਲਹਣ ਮਾਰਕੀਟ ਤੱਕ ਸੀਵਰੇਜ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਬਣਾਏ ਜਾ ਰਹੇ...
Advertisement
ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਸਮਾਜ ਸੇਵੀ ਉਮਕਾਰ ਰਲਹਣ ਨੇ ਸਾਂਝੇ ਤੌਰ ’ਤੇ ਮੁਹੱਲਾ ਰਿਸ਼ੀ ਨਗਰ ਤੋਂ ਰਲਹਣ ਮਾਰਕੀਟ ਤੱਕ ਸੀਵਰੇਜ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਬਣਾਏ ਜਾ ਰਹੇ ਨਿਕਾਸੀ ਨਾਲੇ ਦੇ ਮੁਕੰਮਲ ਹੋਣ ਨਾਲ ਸਬੰਧਤ ਇਲਾਕੇ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਦੌਰਾਨ ਵਿਧਾਇਕ ਕਰਮਬੀਰ ਘੁੰਮਣ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਇਨਾਮੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ ਗਏ। ਉਨ੍ਹਾਂ ਪਿੰਡ ਸੰਤਪੁਰ ਕੋਠੇ ਅਤੇ ਇਲਾਵਲ ਈਸਾ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਦੇ ਚੈਕ ਭੇਟ ਕੀਤੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੇ ਪੀ ਸੰਧੂ, ਜ਼ਿਲ੍ਹਾ ਪਰਿਸ਼ਦ ਮੈਂਬਰ ਨਵਦੀਪ ਰਿੰਪਾ, ਕੌਂਸਲਰ ਸੰਤੋਖ ਤੋਖੀ, ਬਾਬਾ ਦੀਪ ਸਿੰਘ, ਸੋਨੂੰ ਮੁਲਤਾਨੀ, ਲਖਵਿੰਦਰ ਸਿੰਘ, ਮਨਜੀਤ ਕੌਰ ਆਦਿ ਮੌਜੂਦ ਸਨ।
Advertisement
Advertisement
×

