ਪਲਸ ਪੋਲੀਓ ਮੁਹਿੰਮ

ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਪਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਂਦੇ ਹੋਏ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਜੀ.ਐੱਸ ਕਪੂਰ।

ਹਰਪ੍ਰੀਤ ਕੌਰ

ਹੁਸ਼ਿਆਰਪੁਰ, 20 ਸਤੰਬਰ

ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਅੱਜ ਇੱਥੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗੁਰਦੀਪ ਸਿੰਘ ਕਪੂਰ ਨੇ ਸਲੱਮ ਖੇਤਰ ਵਿਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ।

ਡਾ. ਕਪੂਰ ਨੇ ਦੱਸਿਆ ਕਿ ਇਹ ਮੁਹਿੰਮ 22 ਸਤੰਬਰ ਤਕ ਜਾਰੀ ਰਹੇਗੀ ਅਤੇ ਇਸ ਦੌਰਾਨ ਝੁੱਗੀ ਝੌਂਪੜੀਆਂ ਵਿਚ ਰਹਿੰਦੇ ਪਰਵਾਸੀ ਮਜ਼ਦੂਰਾਂ ਦੇ 5 ਸਾਲ ਤਕ ਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਤੇ ਬੱਚਿਆਂ ਨੂੰ ਬੂੰਦਾ ਪਿਲਾਊਣ। ਉਨ੍ਹਾਂ ਕਿਹਾ ਕਿ ਭਾਰਤ ਦੇ ਆਸਪਾਸ ਦੇ ਦੇਸ਼ਾਂ ਵਿਚ ਅੱਜ ਵੀ ਪੋਲੀਓ ਦੇ ਕੇਸ ਸਾਹਮਣੇ ਆ ਰਹੇ ਹਨ, ਜਿਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ 171 ਟੀਮਾਂ ਇਸ ਮੁਹਿੰਮ ’ਚ ਜੁਟੀਆਂ ਹੋਈਆਂ ਹਨ, ਜਿਨ੍ਹਾਂ ਵੱਲੋਂ ਤਿੰਨ ਦਿਨ ਸਲੱਮ ਖੇਤਰ, ਭੱਠੇ ਅਤੇ ਝੁੱਗੀਆਂ ’ਚ ਜਾ ਕੇ 5 ਸਾਲ ਤਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਈ ਜਾਵੇਗੀ। ਇਸ ਮੌਕੇ ਡਾ. ਮਨਮੋਹਨ ਸਿੰਘ, ਪਰਮਜੀਤ ਕੌਰ, ਸਰਬਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All