ਪੱਤਰ ਪ੍ਰੇਰਕ
ਫਗਵਾੜਾ, 10 ਮਈ
ਇਥੋਂ ਦੇ ਮੁਹੱਲਾ ਭਗਤਪੁਰਾ ਵਿੱਚ ਇੱਕ ਜੀਜੇ ਵਲੋਂ ਆਪਣੇ ਸਾਲੇ ਨੂੰ ਪੈਟਰੋਲ ਪਾ ਕੇ ਸਾੜਨ ਦੇ ਮਾਮਲੇ ’ਚ ਸਤਨਾਮਪੁਰਾ ਪੁਲੀਸ ਨੇ ਜੀਜੇ ਤੇ ਸਾਲੀ ਖਿਲਾਫ਼ ਧਾਰਾ 326-ਏ, 326-ਬੀ, 307, 34, 120-ਬੀ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ।ਪੁਲੀਸ ਨੇ ਗੌਰਵ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਗਲੀ ਨੰਬਰ 1 ਮੁਹੱਲਾ ਭਗਤਪੁਰਾ, ਪ੍ਰਿਯੰਕਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਕਰਮਸਰ ਕਾਲੋਨੀ ਲੁਧਿਆਣਾ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਡੀ.ਐੱਸ.ਪੀ. ਅਸ਼ਰੂ ਰਾਮ ਸ਼ਰਮਾ ਨੇ ਦੱਸਿਆ ਕਿ ਅੱਜ ਦੋਨਾਂ ਨੂੰ ਅਦਾਲਤ ’ਚ ਪੇਸ਼ ਕਰਕੇ ਗੌਰਵ ਨੂੰ ਇੱਕ ਦਿਨ ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਹੈ ਜਦਕਿ ਉਸ ਦੀ ਸਾਲੀ ਪ੍ਰਿਯੰਕਾ ਨੂੰ ਜੇਲ੍ਹ ਭੇਜ ਦਿੱਤਾ ਹੈ।