DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

GNDU Youth Festival: ਵਿਦਿਆਰਥੀਆਂ ਨੇ ਕਲਾ ਦੀ ਝਲਕ ਦਿਖਾਈ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤਿੰਨ ਰੋਜ਼ਾ ਸੀ-ਜ਼ੋਨਲ ਯੁਵਕ ਮੇਲਾ ਅੱਜ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਮੇਲੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਸੱਭਿਆਚਾਰਕ, ਸਾਹਿਤਕ ਅਤੇ ਕਲਾਤਮਕ ਮੁਕਾਬਲਿਆਂ ਰਾਹੀਂ ਆਪਣੀ ਪ੍ਰਤਿਭਾ ਦਿਖਾ ਰਹੇ...

  • fb
  • twitter
  • whatsapp
  • whatsapp
featured-img featured-img
ਯੁਵਕ ਮੇਲੇ ਦੌਰਾਨ ਕਲਾ ਦਾ ਪ੍ਰਦਰਸ਼ਨ ਕਰਦਾ ਹੋਇਆ ਵਿਦਿਆਰਥੀ।
Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤਿੰਨ ਰੋਜ਼ਾ ਸੀ-ਜ਼ੋਨਲ ਯੁਵਕ ਮੇਲਾ ਅੱਜ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਮੇਲੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਸੱਭਿਆਚਾਰਕ, ਸਾਹਿਤਕ ਅਤੇ ਕਲਾਤਮਕ ਮੁਕਾਬਲਿਆਂ ਰਾਹੀਂ ਆਪਣੀ ਪ੍ਰਤਿਭਾ ਦਿਖਾ ਰਹੇ ਹਨ। ਮੇਲੇ ਦਾ ਉਦਘਾਟਨ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਡਾ. ਰਾਜੇਸ਼ ਕਾਲੀਆ ਨੇ ਕੀਤਾ।

ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਇਹ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਨੂੰ ਸ਼ਹਿਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਕਰਨ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਹੈ। ਵਿਦਿਆਰਥੀ ਸੰਗੀਤ, ਰੰਗਮੰਚ, ਸਾਹਿਤ ਅਤੇ ਚਿੱਤਰਕਲਾ ਰਾਹੀਂ ਇਸ ਵਿਰਸੇ ਪ੍ਰਤੀ ਆਪਣੀ ਸਮਝ ਅਤੇ ਸਿਰਜਣਾਤਮਕ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ।

Advertisement

ਮੇਲੇ ਦੇ ਪਹਿਲੇ ਦਿਨ ਪਹਿਰਾਵਾ ਪਰੇਡ, ਮਿਮਿਕਰੀ, ਮਾਈਮ, ਨੁੱਕੜ ਨਾਟਕ, ਲਘੂ ਫ਼ਿਲਮ, ਸਕਿੱਟ ਅਤੇ ਇਕਾਂਗੀ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਸ਼ਾਸਤਰੀ ਗਾਇਨ, ਸਾਜ਼ ਸੰਗੀਤ ਅਤੇ ਲੋਕ ਸਾਜ਼ ਆਰਕੈਸਟਰਾ ਦੇ ਮੁਕਾਬਲੇ ਵੀ ਹੋਏ। ਵਿਦਿਆਰਥੀਆਂ ਨੇ ਪੇਂਟਿੰਗ, ਕਾਰਟੂਨਿੰਗ, ਕੋਲਾਜ ਅਤੇ ਮੌਕੇ ’ਤੇ ਫੋਟੋਗ੍ਰਾਫੀ ਵਿੱਚ ਵੀ ਆਪਣੀ ਕਲਾ ਦਿਖਾਈ। ਭਾਸ਼ਣ ਅਤੇ ਅੰਗਰੇਜ਼ੀ ਬਹਿਸ ਦੇ ਮੁਕਾਬਲੇ ਵੀ ਕਰਵਾਏ ਗਏ।

Advertisement

Advertisement
×