ਕਈ ਦਿਨਾਂ ਤੋਂ ਬਿਜਲੀ ਦੇ ਲੰਮੇ ਅਤੇ ਅਣਐਲਾਨੇ ਕੱਟਾਂ ਤੋਂ ਅੱਕੇ ਪਿੰਡ ਗੋਹਲਵੜ ਵਾਸੀਆਂ ਨੇ ਬੀਤੀ ਰਾਤ ਤਰਨ ਤਾਰਨ-ਅੰਮ੍ਰਿਤਸਰ ਮੁੱਖ ਮਾਰਗ ’ਤੇ ਧਰਨਾ ਲਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਧਰਨੇ ਦੀ ਅਗਵਾਈ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਗੋਹਲਵੜ ਜ਼ੋਨ ਦੇ ਪ੍ਰਧਾਨ ਮਨਜਿੰਦਰ ਸਿੰਘ ਗੋਹਲਵੜ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੀ ਨਿਕੰਮੀ ਸਪਲਾਈ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖ਼ਾਸ ਕਰ ਰਾਤ ਸਮੇਂ ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਅਤਿ ਦੀ ਗਰਮੀ ਵਿੱਚ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਸੜਕ ਜਾਮ ਕਰਨੀ ਪਈ। ਧਰਨੇ ਕਾਰਨ ਸੜਕ ਦੇ ਦੋਵਾਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਾਵਰਕੌਮ ਗੋਹਲਵੜ ਉੱਪ ਮੰਡਲ ਦੇ ਐੱਸ ਡੀ ਓ, ਜੇ ਈ ਅਤੇ ਥਾਣਾ ਸਿਟੀ ਤਰਨ ਤਾਰਨ ਦੇ ਐੱਸ ਐੱਚ ਓ ਪਰਮਜੀਤ ਸਿੰਘ ਵਿਰਦੀ ਤੁਰੰਤ ਮੌਕੇ ’ਤੇ ਪਹੁੰਚੇ। ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੱਸਿਆ ਕਿ ਬਿਜਲੀ ਸਪਲਾਈ ਠੱਪ ਹੋਣ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਇਸ ਮੌਕੇ ਸਤਵਿੰਦਰ ਸਿੰਘ ਗੋਰਾ, ਨਵਜੀਤ ਸਿੰਘ ਗੋਹਲਵੜ, ਅੰਗਰੇਜ਼ ਸਿੰਘ ਦਬੁਰਜੀ, ਪਾਲਾ ਸਿੰਘ ਠੱਠੀ ਅਤੇ ਮਲਕੀਤ ਸਿੰਘ ਬਿੱਟੂ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। ਪਾਵਰਕੌਮ ਦੇ ਅਧਿਕਾਰੀਆਂ ਵੱਲੋਂ ਭਰੋਸਾ ਦੇਣ ਉਪਰੰਤ ਲੋਕਾਂ ਨੇ ਧਰਨਾ ਚੁੱਕ ਲਿਆ ਗਿਆ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

