ਅੱਗ ਲੱਗਣ ਕਾਰਨ ਸਾਮਾਨ ਸੜਿਆ
ਸਥਾਨਕ ਗਲੀ ਗੁੱਜਰਾਂ ਵਾਲੀ ਵਿੱਚ ਬੀਤੀ ਰਾਤ ਇੱਕ ਘਰ ’ਚ ਭੱਗ ਲੱਗ ਗਈ, ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਪਰਿਵਾਰਿਕ ਮੈਂਬਰਾਂ ਤੇ ਗੁਆਂਢੀਆਂ ਨੇ ਦੱਸਿਆ ਕਿ ਰਾਤ ਕਰੀਬ 8:30 ਵਜੇ...
Advertisement
ਸਥਾਨਕ ਗਲੀ ਗੁੱਜਰਾਂ ਵਾਲੀ ਵਿੱਚ ਬੀਤੀ ਰਾਤ ਇੱਕ ਘਰ ’ਚ ਭੱਗ ਲੱਗ ਗਈ, ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਪਰਿਵਾਰਿਕ ਮੈਂਬਰਾਂ ਤੇ ਗੁਆਂਢੀਆਂ ਨੇ ਦੱਸਿਆ ਕਿ ਰਾਤ ਕਰੀਬ 8:30 ਵਜੇ ਸਾਰਾ ਪਰਿਵਾਰ ਗੁਰਦੁਆਰੇ ਮੱਥਾ ਟੇਕਣ ਗਿਆ ਸੀ। ਅਚਾਨਕ ਗੁਆਂਢੀਆਂ ਨੇ ਮਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਅਤੇ ਸਥਾਨਕ ਪੁਲੀਸ ਨੂੰ ਇਸ ਦੀ ਸੂਚਨਾ ਦਿੱਤੀ। ਲੋਕਾਂ ਨੇ ਦੱਸਿਆ ਕਿ ਕੁਝ ਮਿੰਟਾਂ ਵਿੱਚ ਫਾਇਰ ਬ੍ਰਿਗੇਡ ਅਤੇ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਅੱਗ ’ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪਰਿਵਾਰ ਦਾ ਮੁਖੀ ਸ਼ੇਰ ਸਿੰਘ ਸਿਲਾਈ ਮਸ਼ੀਨਾਂ ਠੀਕ ਕਰਨ ਦਾ ਕੰਮ ਕਰਦਾ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਹੋਣਾ ਸਮਝਿਆ ਜਾ ਰਿਹਾ ਹੈ।
Advertisement
Advertisement