DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਰੌੜੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕੇ ਵਿੱਚ ਵਿਕਾਸ ਕਾਰਜਾਂ ਹੋਰ ਤੇਜ਼ ਕਰਦਿਆਂ ਪਿੰਡ ਟਿੱਬੀਆਂ ਵਿੱਚ ਲਗਪਗ 25 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ...

  • fb
  • twitter
  • whatsapp
  • whatsapp
featured-img featured-img
ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦੇ ਹੋਏ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ।
Advertisement

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕੇ ਵਿੱਚ ਵਿਕਾਸ ਕਾਰਜਾਂ ਹੋਰ ਤੇਜ਼ ਕਰਦਿਆਂ ਪਿੰਡ ਟਿੱਬੀਆਂ ਵਿੱਚ ਲਗਪਗ 25 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਅਹਿਮ ਪ੍ਰਾਜੈਕਟ ਨਾਲ ਪਿੰਡ ਦੇ ਸੈਂਕੜੇ ਪਰਿਵਾਰਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਹੋਵੇਗਾ। ਇਸ ਮੌਕੇ ਇੱਕ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੀ ਕਮੀ ਨਹੀਂ ਛੱਡੀ ਜਾ ਰਹੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਟਿੱਬੀਆਂ ਵਿੱਚ ਕਾਫ਼ੀ ਸਮੇਂ ਤੋਂ ਪਾਣੀ ਦੀ ਸਪਲਾਈ ਸਬੰਧੀ ਸਮੱਸਿਆਵਾਂ ਆ ਰਹੀਆਂ ਸਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਵਾਂ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਨਵੀਆਂ ਪਾਈਪਾਂ ਪਾਉਣ ਨਾਲ ਪਾਣੀ ਦੀ ਸਪਲਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਘਰ-ਘਰ ਸਾਫ਼ ਪਾਣੀ ਮਿਲੇਗਾ। ਡਿਪਟੀ ਸਪੀਕਰ ਨੇ ਭਰੋਸਾ ਦਿੱਤਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਅਤੇ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤ ਮੈਂਬਰ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Advertisement
Advertisement
×