DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ: Malwinder Singh Kang

ਲੋਕ ਸਭਾ ਮੈਂਬਰ ਵੱਲੋਂ ਬਲਾਚੌਰ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ

  • fb
  • twitter
  • whatsapp
  • whatsapp
featured-img featured-img
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ।
Advertisement

ਪੰਜਾਬ ਸਰਕਾਰ ਲੋਕਾਂ ਨੂੰ ਸਿਹਤ, ਸਿੱਖਿਆ, ਪੀਣ ਵਾਲਾ ਸਾਫ਼ ਪਾਣੀ, ਸੜਕਾਂ, ਗਲੀਆਂ-ਨਾਲੀਆਂ ਅਤੇ ਖੇਡਾਂ ਸਣੇ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਹਲਕਾ ਬਲਾਚੌਰ ਵਿੱਚ ਅੱਜ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਸ੍ਰੀ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐੱਮ ਪੀ ਲੈਂਡ ਫੰਡ ਤਹਿਤ 23.50 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਜਗਤੇਵਾਲ ਵਿੱਚ ਕਮਿਊਨਿਟੀ ਹਾਲ ’ਤੇ 2.50 ਲੱਖ ਰੁਪਏ, ਪਿੰਡ ਜਲਾਲਪੁਰ ਵਿੱਚ ਐੱਸ ਸੀ ਧਰਮਸ਼ਾਲਾ ’ਤੇ 5 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਐੱਮ ਪੀ ਲੈਂਡ ਫੰਡ ਤਹਿਤ ਹੈਡੋਂ ਬੇਟ ਅਤੇ ਖੰਦੂਪੁਰ ਵਿੱਚ 6 ਲੱਖ ਰੁਪਏ ਦੇ ਵਾਟਰ ਟੈਂਕਰ ਅਤੇ ਪਿੰਡ ਪੋਜੇਵਾਲ ਤੇ ਪਿੰਡ ਟਕਰਲਾ ਵਿੱਚ 10 ਲੱਖ ਰੁਪਏ ਕਮਿਊਨਿਟੀ ਸੈਂਟਰ ’ਤੇ ਖਰਚ ਕੀਤੇ ਗਏ ਹਨ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਜਲਾਲਪੁਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Advertisement
Advertisement
×