DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਕਾਰ ਨੇ ਖੇਡ ਢਾਂਚੇ ’ਚ ਸੁਧਾਰ ਕੀਤਾ: ਚੱਬੇਵਾਲ

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਸੈਂਕੜੇ ਸਕੂਲੀ ਵਿਦਿਆਰਥੀਆਂ ਨਾਲ ਅੱਜ ਸਵੇਰੇ ਜਲੰਧਰ ਸ਼ਹਿਰ ਤੋਂ ਫਗਵਾੜਾ ਵਿਖੇ ਪੁੱਜਣ ’ਤੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਮਾਰਚ ਦਾ ਨਿੱਘਾ ਸਵਾਗਤ ਕੀਤਾ। ਮਸ਼ਾਲ ਦਾ ਸਵਾਗਤ ਢੋਲ...

  • fb
  • twitter
  • whatsapp
  • whatsapp
featured-img featured-img
ਮਸ਼ਾਲ ਲੈ ਕੇ ਜਾਂਦੇ ਹੋਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ। -ਫੋਟੋ: ਮਲਕੀਅਤ ਸਿੰਘ
Advertisement

ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਸੈਂਕੜੇ ਸਕੂਲੀ ਵਿਦਿਆਰਥੀਆਂ ਨਾਲ ਅੱਜ ਸਵੇਰੇ ਜਲੰਧਰ ਸ਼ਹਿਰ ਤੋਂ ਫਗਵਾੜਾ ਵਿਖੇ ਪੁੱਜਣ ’ਤੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਮਾਰਚ ਦਾ ਨਿੱਘਾ ਸਵਾਗਤ ਕੀਤਾ। ਮਸ਼ਾਲ ਦਾ ਸਵਾਗਤ ਢੋਲ ਦੀ ਥਾਪ ਅਤੇ ਫੁੱਲਾਂ ਦੀ ਵਰਖਾ ਨਾਲ ਕੀਤਾ ਗਿਆ, ਐੱਮ ਪੀ ਨੇ ਬੱਸ ਸਟੈਂਡ ਤੋਂ ਸਕੂਲ ਆਫ਼ ਐਮੀਨੈਂਸ ਦੇ ਫੁੱਟਬਾਲ ਮੈਦਾਨ ਤੱਕ ਮਸ਼ਾਲ ਨੂੰ ਪੈਦਲ ਲੈ ਕੇ ਚਲਾਇਆ।

ਆਪਣੇ ਸੰਬੋਧਨ ਵਿੱਚ ਚੱਬੇਵਾਲ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਪੰਜਾਬ ਵਿੱਚ ਇੱਕ ਨਵੀਂ ਖੇਡ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੂੰ ਖੇਡਾਂ ਵਿੱਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਚੌਥਾ ਐਡੀਸ਼ਨ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਵੇਗਾ।

Advertisement

ਉਨ੍ਹਾਂ ਕਿਹਾ ਕਿ ਇਸ ਸਾਲ ਕਰਵਾਏ ਜਾ ਰਹੇ ਚੌਥੇ ਐਡੀਸ਼ਨ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਤੋਂ ਵੱਧ ਖਿਡਾਰੀ ਭਾਗ ਲੈਣਗੇ। ਇਸ ਖੇਡ ਮਹੋਤਸਵ ਵਿੱਚ 4 ਪੈਰਾ-ਖੇਡਾਂ ਦੇ ਨਾਲ-ਨਾਲ 38 ਖੇਡ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਖੇਡਾਂ ਲਈ 1,794 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਖੇਡ ਢਾਂਚੇ ਅਤੇ ਸਹੂਲਤਾਂ ਨੂੰ ਵੱਡਾ ਹੁੰਗਾਰਾ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 3,148 ਖੇਡ ਮੈਦਾਨ ਅਤੇ 6,000 ਪਿੰਡ ਜਿਮ ਵਿਕਸਤ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏ ਡੀ ਸੀ ਰਣਦੀਪ ਸਿੰਘ ਹੀਰ, ਐੱਸ ਡੀ ਐੱਮ ਡਾ. ਨਵਜੋਤ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ, ਫੁਟਬਾਲ ਕੋਚ ਪ੍ਰਦੀਪ ਦੀਪਾ ਤੇ ਲਖਵਿੰਦਰ ਸਿੰਘ ਲੱਕੀ ਅਤੇ ਹੋਰ ਵੀ ਹਾਜ਼ਰ ਸਨ।

Advertisement

Advertisement
×