DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਨੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਰੌੜੀ

ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਦਾਖ਼ਲ ਕਰਵਾਉਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਗੜ੍ਹਸ਼ੰਕਰ ਵਿਚ ਦਾਖਲਾ ਵੈਨ ਰਵਾਨਾ ਕਰਦੇ ਹੋਏ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ।
Advertisement

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਸਕੂਲ ਆਫ ਐਮੀਨੈਂਸ ਗੜ੍ਹਸ਼ੰਕਰ ਵਿੱਚ ਕੀਤੀ ਗਈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਦਾਖ਼ਲਾ ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਉੱਚੀ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ, ਕਲਾਸਰੂਮ ਆਧੁਨਿਕ ਤਕਨੀਕ ਨਾਲ ਲੈਸ ਕੀਤੇ ਗਏ ਹਨ ਅਤੇ ਅਧਿਆਪਕਾਂ ਦੀ ਯੋਗਤਾ ਵਧਾਉਣ ਲਈ ਵਿਸ਼ੇਸ਼ ਤਰਬੀਅਤੀ ਪ੍ਰੋਗਰਾਮ ਚਲਾਏ ਜਾ ਰਹੇ ਹਨ। ਸਕੂਲ ਆਫ ਐਮੀਨੈਂਸ ਵਰਗੇ ਸੰਸਥਾਨ ਬੱਚਿਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ, ਜਿੱਥੇ ਮੁਫ਼ਤ ਸਿੱਖਿਆ ਦੇ ਨਾਲ ਨਾਲ ਵਰਦੀਆਂ, ਕਿਤਾਬਾਂ, ਮਿੱਡ-ਡੇਅ ਮੀਲ ਅਤੇ ਆਧੁਨਿਕ ਸਹੂਲਤਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਥੋਂ ਪੜ੍ਹ ਕੇ ਬੱਚੇ ਦੇਸ਼ ਅਤੇ ਵਿਦੇਸ਼ ਵਿੱਚ ਆਪਣਾ ਨਾਮ ਰੌਸ਼ਨ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਹੁਸ਼ਿਆਰਪੁਰ ਹਰਜਿੰਦਰ ਕੌਰ, ਪ੍ਰਿੰਸੀਪਲ ਸੀਮਾ ਰਾਣੀ ਤੇ ਹੋਰ ਹਾਜ਼ਰ ਸਨ।

Advertisement
Advertisement
×