DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜਕ ਦੀ ਦੁਰਦਸ਼ਾ ਲਈ ਸਰਕਾਰ ਜ਼ਿੰਮੇਵਾਰ: ਕਰੀਮਪੁਰੀ

ਚੰਡੀਗੜ੍ਹ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਅੱਡਾ ਸਮੁੰਦੜਾ ਨੇਡ਼ਲੀ ਸਡ਼ਕ ਦਾ ਮਾਮਲਾ

  • fb
  • twitter
  • whatsapp
  • whatsapp
featured-img featured-img
ਸੜਕ ਦੀ ਮਾੜੀ ਹਾਲਤ ਬਾਰੇ ਗੱਲਬਾਤ ਕਰਦੇ ਹੋਏ ਬਸਪਾ ਦੇ ਸੂਬਾਈ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਅਤੇ ਹੋਰ।
Advertisement

ਇੱਥੇ ਬਲਾਚੌਰ ਰੋਡ ’ਤੇ ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਸਥਿਤ ਅੱਡਾ ਸਮੁੰਦੜਾ ਨੇੜੇ ਕਰੀਬ 200 ਮੀਟਰ ਸੜਕ ਦੀ ਬੇਹੱਦ ਖਸਤਾ ਹਾਲਤ ਦੇ ਸੁਧਾਰ ਲਈ ਕੋਈ ਠੋਸ ਕਾਰਵਾਈ ਨਾ ਕਰਨ ’ਤੇ ਅੱਜ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੂਬਾ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਉਕਤ ਸਥਾਨ ਦਾ ਦੌਰਾ ਕੀਤਾ ਅਤੇ ਰਾਹਗੀਰਾਂ ਨੂੰ ਆ ਰਹੀਆਂ ਮਸ਼ਕਲਾਂ ਲਈ ਰਾਜ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਸ੍ਰੀ ਕਰੀਮਪੁਰੀ ਨੇ ਕਿਹਾ ਕਿ ਸੂਬਾ ਸਰਕਾਰ ਸੋਸ਼ਲ ਮੀਡੀਆ ’ਤੇ ਚੱਲ ਰਹੀ ਹੈ ਜਦਕਿ ਅਸਲ ਵਿੱਚ ਜ਼ਮੀਨੀ ਪੱਧਰ ’ਤੇ ਕੋਈ ਵਿਕਾਸ ਕਾਰਜ ਨਹੀਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਦੋ ਸਾਲਾਂ ਤੋਂ ਚੰਡੀਗੜ੍ਹ- ਹੁਸ਼ਿਆਰਪੁਰ ਮੁੱਖ ਮਾਰਗ ’ਤੇ ਅੱਡਾ ਸਮੁੰਦੜਾ ਨੇੜੇ ਸੜਕ ਦੀ ਹਾਲਤ ਬਦਤਰ ਹੋਈ ਪਈ ਹੈ ਪਰ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਰਕੇ ਰਾਹਗੀਰਾਂ ਦੇ ਕੀਮਤੀ ਵਾਹਨ ਨੁਕਸਾਨੇ ਜਾ ਰਹੇ ਹਨ ਅਤੇ ਲੋਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੀ ਸੜਕ ’ਤੇ ਕਈ ਖੱਡੇ ਹਨ ਜੋ ਹਲਕੇ ਮੀਂਹ ਨਾਲ ਹੀ ਚਿੱਕੜ ਨਾਲ ਭਰ ਜਾਂਦੇ ਹਨ ਪਰ ਫੇਰ ਵੀ ਪੰਜਾਬ ਸਰਕਾਰ, ਪ੍ਰਸ਼ਾਸਨ ਅਤੇ ਹਲਕੇ ਨਾਲ ਸਬੰਧਤ ਨੁਮਾਇੰਦੇ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਉਨ੍ਹਾਂ ਕਿਹਾ ਕਿ ਸੜਕ ‘ਤੇ ਚੱਲਣ ਵਾਲ਼ੇ ਆਮ ਲੋਕਾਂ ਤੋਂ ਸਰਕਾਰਾਂ ਵੱਲੋਂ ਵੱਡੇ ਵੱਡੇ ਟੈਕਸ ਵਸੂਲੇ ਜਾ ਰਹੇ ਹਨ ਜਦਕਿ ਸੜਕਾਂ ਦਾ ਸਥਿਤੀ ਬੇਹੱਦ ਮਾੜੀ ਹੈ ਅਤੇ ਜਿਹੜੀਆਂ ਨਵੀਆਂ ਸੜਕਾਂ ਬਣ ਵੀ ਰਹੀਆਂ ਹਨ, ਉਨ੍ਹਾਂ ਵਿੱਚ ਵੀ ਘਟੀਆ ਮਟੀਰੀਅਲ ਵਰਤੇ ਜਾਣ ਸਬੰਧੀ ਅਕਸਰ ਮੀਡੀਆ ਵਿਚ ਖਬਰਾਂ ਛੱਪਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਇਸ ਸੜਕ ਦਾ ਨਿਰਮਾਣ ਤੁਰੰਤ ਨਾ ਕਰਵਾਇਆ ਗਿਆ ਤਾਂ ਬਸਪਾ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਬਸਪਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਹਲਕਾ ਜ਼ੋਨ ਕੋਆਰਡੀਨੇਟਰ ਰਵਿੰਦਰ ਸਿੰਘ ਬੀਹੜਾਂ, ਰਾਮ ਪ੍ਰਕਾਸ਼, ਮਨੋਹਰ ਸਿੰਘ, ਰਣਵੀਰ ਬੱਧਣ, ਮਨਜਿੰਦਰ ਸਿੰਘ ਕਾਕਾ ਸਮੁੰਦੜਾ, ਪ੍ਰਿੰਸੀਪਲ ਜਗਤਾਰ ਸਿੰਘ, ਹਰਦੇਵ ਸਿੰਘ ਚੱਕ ਹਾਜੀਪੁਰ, ਜੋਗਿੰਦਰ ਸਿੰਘ,ਜੋਗਿੰਦਰ ਸਿੰਘ ਪਨਾਮ, ਨਰਿੰਦਰ ਸਿੰਘ ਬੱਧਣ, ਜਸਪਾਲ ਸਿੰਘ ਲਾਡੀ ਆਦਿ ਵੀ ਹਾਜ਼ਰ ਸਨ।

Advertisement

Advertisement
Advertisement
×