‘ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ ਸਰਕਾਰ’
ਸਿੱਖ ਸਦਭਾਵਨਾ ਦਲ ਨੇ ਕਾਰੋਬਾਰੀਆਂ ਅਤੇ ਆਮ ਲੋਕਾਂ ਦੇ ਗੋਲੀਆਂ ਮਾਰ ਕੇ ਕੀਤੇ ਜਾ ਰਹੇ ਕਤਲਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਇਸ ਨੂੰ ਕੇਂਦਰ ਤੇ ਸੂਬਾ ਸਰਕਾਰ ਦੀ ਨਾਕਾਮੀ ਦੱਸਿਆ ਹੈ। ਸਿੱਖ ਸਦਭਾਵਨਾ ਦਲ ਦੇ ਸਰਪ੍ਰਸਤ ਭਾਈ ਬਲਦੇਵ ਸਿੰਘ ਵਡਾਲਾ ਅਤੇ ਪੰਜਾਬ...
Advertisement
ਸਿੱਖ ਸਦਭਾਵਨਾ ਦਲ ਨੇ ਕਾਰੋਬਾਰੀਆਂ ਅਤੇ ਆਮ ਲੋਕਾਂ ਦੇ ਗੋਲੀਆਂ ਮਾਰ ਕੇ ਕੀਤੇ ਜਾ ਰਹੇ ਕਤਲਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਇਸ ਨੂੰ ਕੇਂਦਰ ਤੇ ਸੂਬਾ ਸਰਕਾਰ ਦੀ ਨਾਕਾਮੀ ਦੱਸਿਆ ਹੈ। ਸਿੱਖ ਸਦਭਾਵਨਾ ਦਲ ਦੇ ਸਰਪ੍ਰਸਤ ਭਾਈ ਬਲਦੇਵ ਸਿੰਘ ਵਡਾਲਾ ਅਤੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਲੀਡਰਾਂ ਦੁਆਲੇ ਲਾਈ ਵੱਡੀ ਪੁਲੀਸ ਨਫ਼ਰੀ ਨੂੰ ਹਟਾ ਕੇ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕਰਨ ਦੀ ਮੰਗ ਕੀਤੀ ਹੈ।
ਭਾਈ ਵਡਾਲਾ ਤੇ ਜਥੇਦਾਰ ਮੁਲਤਾਨੀ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਰਹੀ ਅਤੇ ਪੰਜਾਬ ਤੇ ਦੇਸ਼ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋਈ ਪਈ ਹੈ। ਪੰਜਾਬ ਅੰਦਰ ਹਾਲਾਤ ਇਹ ਹਨ ਕਿ ਕਰਨਲ ਰੈਂਕ ਤੱਕ ਦੇ ਅਫ਼ਸਰਾਂ ਨੂੰ ਕੁੱਟਣਾ ਵੀ ਪੰਜਾਬ ਪੁਲੀਸ ਆਪਣਾ ਅਧਿਕਾਰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰ ਲੀਡਰਾਂ ਤੇ ਪੁਲੀਸ ਅਧਿਕਾਰੀਆਂ ਨੂੰ ਪੁਲੀਸ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ ਅਤੇ ਨਾ ਹੀ ਕਿਸੇ ਤੋਂ ਡਰ ਲੱਗਣਾ ਚਾਹੀਦਾ ਹੈ।
Advertisement
Advertisement