DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਲੋੜਵੰਦਾਂ ਦੀ ਪੈਨਸ਼ਨ ਤੁਰੰਤ ਬਹਾਲ ਕਰੇ: ਖੰਨਾ

ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਸਰਕਾਰ ਵੱਲੋਂ ਵਿਧਵਾ, ਬੁਢਾਪਾ, ਦਿਵਿਆਂਗ ਤੇ ਬੇਸਹਾਰਾ ਲੋਕਾਂ ਦੀ ਪੈਨਸ਼ਨ ਰੋਕਣ ਬਾਰੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਰਾਜਪਾਲ ਨੂੰ ਪੱਤਰ ਲਿਖ ਕੇ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਹੈ। ਸ੍ਰੀ...

  • fb
  • twitter
  • whatsapp
  • whatsapp
Advertisement
ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਸਰਕਾਰ ਵੱਲੋਂ ਵਿਧਵਾ, ਬੁਢਾਪਾ, ਦਿਵਿਆਂਗ ਤੇ ਬੇਸਹਾਰਾ ਲੋਕਾਂ ਦੀ ਪੈਨਸ਼ਨ ਰੋਕਣ ਬਾਰੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਰਾਜਪਾਲ ਨੂੰ ਪੱਤਰ ਲਿਖ ਕੇ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਹੈ। ਸ੍ਰੀ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਪੈਸੇ ਨੂੰ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਵਰਤਿਆ ਜਾ ਰਿਹਾ ਹੈ ਜਦੋਂਕਿ ਲੋਕ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕਰਨ ਤੇ ਇਲਾਜ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੱਤਾ ਦੇ ਨਸ਼ੇ ’ਚ ਜ਼ਰੂਰਤਮੰਦਾਂ ਦੀਆਂ ਪੈਨਸ਼ਨਾਂ ਦੇ ਭੁਗਤਾਨ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਕੜਿਆਂ ਮੁਤਾਬਕ ਹਰ ਮਹੀਨੇ 23.39 ਲੱਖ ਬੁਢਾਪਾ, 6.7 ਲੱਖ ਵਿਧਵਾ, 2.8 ਲੱਖ ਦਿਵਿਆਂਗ ਅਤੇ 2.38 ਲੱਖ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪੈਨਸ਼ਨ ਮਿਲਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਲ 2020 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘੋਸ਼ਣਾ ਕੀਤੀ ਗਈ ਸੀ ਕਿ ਹਰੇਕ ਲਾਭਪਾਤਰੀ ਦੀ ਪੈਨਸ਼ਨ ਵਧਾ ਕੇ 2500 ਰੁਪਏ ਕੀਤੀ ਜਾਵੇਗੀ ਪਰ ਪੈਨਸ਼ਨ ਵਧਾਉਣੀ ਤਾਂ ਦੂਰ ਦੀ ਗੱਲ ਹੈ, ਮੌਜੂਦਾ ਪੈਨਸ਼ਨ ਵੀ ਸਰਕਾਰ ਵੱਲੋਂ ਜਾਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਹੈ ਕਿ ਜ਼ਰੂਰਤਮੰਦਾਂ ਦੀ ਪੈਨਸ਼ਨ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕਣ।

Advertisement

Advertisement

Advertisement
×