DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਸ਼ਹਿਰੀ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਯਤਨਸ਼ੀਲ: ਭਗਤ

ਮੰਤਰੀ ਨੇ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰਬਰ 52 ਵਿੱਚ ਪੈਂਦੀ ਸਾਈਂ ਕਲੋਨੀ ਵਿੱਚ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।

Advertisement

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਗਲੀਆਂ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਗਲੀਆਂ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ, ਬਲਵਿੰਦਰ ਕੁਮਾਰ, ਸਤਨਾਮ ਕਲੇਰ, ਪ੍ਰੀਤਮ ਸਿੰਘ, ਮਾਸਟਰ ਲਾਲ ਜੀ, ਵਿਨੋਦ ਸਾਈਂ ਜੀ, ਸੁਭਾਸ਼ ਗੋਰੀਆ ਆਦਿ ਵੀ ਮੌਜੂਦ ਸਨ।

Advertisement

Advertisement
×