DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Power Crisis: ਝੋਨੇ ਦੇ ਘੱਟ ਝਾੜ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ: ਵਡਾਲਾ

ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਨੇ ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕੀਤਾ

  • fb
  • twitter
  • whatsapp
  • whatsapp
featured-img featured-img
ਧਰਨੇ ਨੂੰ ਸੰਬੋਧਨ ਕਰ ਰਹੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ-ਫੋਟੋ.ਖੋਸਲਾ
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਵੱਲੋਂ ਬਿਜਲੀ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੇ ਪਾਵਰਕੌਮ ਦੇ ਮੰਡਲ ਦਫਤਰ ਨਕੋਦਰ ਵਿੱਚ ਧਰਨਾ ਲਾਇਆ ਗਿਆ। ਇਸ ਮੌਕੇ ਪਾਰਟੀ ਦੇ ਸੂਬਾਈ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਲੋੜ ਸਮੇਂ ਬਿਜਲੀ ਨਾ ਮਿਲਣ ਕਾਰਨ ਝੋਨੇ ਦਾ ਘੱਟ ਝਾੜ ਨਿਕਲਣ ਨਾਲ ਕਿਸਾਨਾਂ ਦੇ ਹੋਣ ਵਾਲੇ ਆਰਥਿਕ ਨੁਕਸਾਨ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਸਮੇਂ ਪੰਜਾਬ ਵਿਚ 18 ਹਜ਼ਾਰ ਮੈਗਾਵਟ ਬਿਜਲੀ ਦੀ ਮੰਗ ਵਧ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਆਪਣੇ ਕਾਰਜਕਾਲ ’ਚ ਬਿਜਲੀ ਦਾ ਇਕ ਵੀ ਨਵਾਂ ਪਲਾਂਟ ਨਹੀ ਲਾਇਆ। ਸਰਕਾਰ ਵੱਲੋਂ ਇਸ ਵਰ੍ਹੇ ਕੋਲੇ ਦਾ ਢੁਕਵਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਪੰਜਾਬ ਇਸ ਸਮੇਂ ਘੋਰ ਬਿਜਲੀ ਦੇ ਸੰਕਟ ਵਿੱਚੋਂ ਲੰਘ ਰਿਹਾ ਹੈ। ਕੇਂਦਰ ਵਿੱਚ ਹੁਣ ਤੱਕ ਬਣਨ ਵਾਲੀਆਂ ਸਰਕਾਰਾਂ ਨੂੰ ਜਥੇਦਾਰ ਵਡਾਲਾ ਨੇ ਕਿਸਾਨ ਤੇ ਪੰਜਾਬ ਵਿਰੋਧੀ ਦੱਸਿਆ। ਇਸ ਦੌਰਾਨ ਪੰਥਕ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਹਰ ਵਿੰਗ ਨਾਲ ਉਹ ਏਕਤਾ ਕਰਨ ਦੇ ਮੁਦੱਈ ਹਨ। ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਦੀ ਆਪਸੀ ਏਕਤਾ ਹੋਣ ਨਾਲ ਹੀ ਭਾਜਪਾ ਦੀ ਕੇਂਦਰੀ ਹਕੂਮਤ ਵੱਲੋਂ ਪੰਜਾਬ ਦੇ ਮਸਲੇ ਹੱਲ ਕਰਵਾਏ ਜਾ ਸਕਦੇ ਹਨ। ਇਕੱਠਿਆ ਚੋਣਾਂ ਲੜਨ ਨਾਲ ਹੀ ਪੰਥਕ ਤੇ ਲੋਕ ਵਿਰੋਧੀ ‘ਆਪ’ ਤੇ ਕਾਂਗਰਸ ਨੂੰ ਹਰਾ ਕੇ 2027 ਵਿੱਚ ਪੰਜਾਬ ’ਚ ਸਰਕਾਰ ਬਣਾਈ ਜਾ ਸਕਦੀ ਹੈ। ਧਰਨੇ ਤੋਂ ਉਪਰੰਤ ਉਨ੍ਹਾਂ ਪੰਜਾਬ ਸਰਕਾਰ ਦੇ ਨਾਮ ਐਕਸੀਅਨ ਨੂੰ ਮੰਗ ਪੱਤਰ ਦਿਤਾ।

Advertisement
Advertisement
×