DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਕਾਰਾਂ ਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਰਾਸ ਨਹੀਂ ਆ ਰਿਹਾ: ਹਰਪ੍ਰੀਤ ਸਿੰਘ

ਆਦਮਪੁਰ ਦੇ ਪਿੰਡ ਖੁਰਦਪੁਰ ’ਚ ਘੱਲੂਘਾਰੇ ਅਤੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਮੂਲੀਅਤ ਕੀਤੀ। ਪਾਰਟੀ ਦੇ ਆਗੂ ਜਰਨੈਲ ਸਿੰਘ ਗੜਦੀਵਾਲਾ...

  • fb
  • twitter
  • whatsapp
  • whatsapp
featured-img featured-img
ਸੰਗਤ ਨੂੰ ਬੂਟੇ ਵੰਡਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ।
Advertisement

ਆਦਮਪੁਰ ਦੇ ਪਿੰਡ ਖੁਰਦਪੁਰ ’ਚ ਘੱਲੂਘਾਰੇ ਅਤੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਮੂਲੀਅਤ ਕੀਤੀ। ਪਾਰਟੀ ਦੇ ਆਗੂ ਜਰਨੈਲ ਸਿੰਘ ਗੜਦੀਵਾਲਾ ਦੀ ਅਗਵਾਈ ਹੇਠ ਗੁਰਦੁਆਰਾ ਤਪ ਸਰ ਸਾਹਿਬ ਵਿੱਚ ਹੋਏ ਪਲੇਠੇ ਸ਼ਹੀਦੀ ਸਮਾਗਮ ਵਿੱਚ ਸੰਤ ਹਰਜਿੰਦਰ ਸਿੰਘ ਚਾਹ ਵਾਲੇ, ਸੰਤ ਅਜੀਤ ਸਿੰਘ ਨੌਲੀ ਵਾਲੇ, ਸੰਤ ਅਮਰੀਕ ਸਿੰਘ ਪਧਿਆਣਾ ਦੇ ਸਥਾਨਾਂ ਤੋਂ ਭਾਈ ਕਰਮਜੀਤ ਸਿੰਘ ਅਤੇ ਇਲਾਕੇ ਦੀਆਂ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਸ਼ਵ ਭਰ ਦੇ ਸਿੱਖਾਂ ਨੂੰ ਸੁਨੇਹਾ ਦਿੱਤਾ ਕਿ ਅਜਿਹੇ ਸ਼ਹੀਦੀ ਸਮਾਗਮ ਸਮੇਂ-ਸਮੇਂ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਵਡੇਰਿਆਂ ਵੱਲੋਂ ਆਪਣੇ ਪੰਥ ਅਤੇ ਧਰਮ ਲਈ ਦਿੱਤੀਆਂ ਸ਼ਹਾਦਤਾਂ ਨੂੰ ਯਾਦ ਰੱਖਿਆ ਜਾ ਸਕੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਵੱਲੋਂ ਦਿੱਤੇ ਭਾਈਚਾਰਕ ਸਾਂਝ ਦਾ ਸੁਨੇਹਾ ਉਸ ਵੇਲੇ ਦੀਆਂ ਸਰਕਾਰਾਂ ਤੋਂ ਲੈ ਕੇ ਹੁਣ ਤੱਕ ਦੀਆਂ ਸਰਕਾਰਾਂ ਨੂੰ ਰਾਸ ਨਹੀਂ ਆ ਰਿਹਾ। ਉੱਘੇ ਸਿੱਖ ਚਿੰਤਕ ਭਗਵੰਤ ਸਿੰਘ ਨੇ ਕਿਹਾ ਕਿ ਇਹ ਸਿੱਖਾਂ ਦੀਆਂ ਸ਼ਹਾਦਤਾਂ ਦਾ ਇਤਿਹਾਸ ਬਹੁਤ ਲੰਬਾ ਹੈ। ਇਹ ਗੁਰੂ ਨਾਨਕ ਪਾਤਸ਼ਾਹ ਦੇ ਵੇਲੇ ਤੋਂ ਸ਼ੁਰੂ ਹੋਇਆ ਬਾਤ ਦਸਤੂਰ ਜਾਰੀ ਹੈ। ਗੜ੍ਹਦੀਵਾਲਾ ਨੇ ਇਲਾਕੇ ਦੀਆਂ ਸੰਗਤਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਹਰ ਸਾਲ ਸ਼ਹੀਦਾਂ ਦੀ ਯਾਦ ’ਚ ਸਮਾਗਮ ਕਰਵਾਏ ਜਾਣਗੇ। ਪੰਜਾਬ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਰਹਿਤ ਕਰਨ ਵਾਸਤੇ ਗਿਆਨੀ ਹਰਪ੍ਰੀਤ ਸਿੰਘ ਅਤੇ ਸੰਤਾਂ ਨੇ ਆਈਆਂ ਹੋਈਆਂ ਸੰਗਤ ਨੂੰ ਪ੍ਰਸ਼ਾਦ ਵਜੋਂ ਬੂਟੇ ਵੀ ਵੰਡੇ। ਸ਼ਹੀਦੀ ਸਮਾਗਮ ਵਿੱਚ ਕਈ ਪਿੰਡਾਂ ਦੀ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ, ਸਰਵਣ ਸਿੰਘ ਫਿਲੌਰ, ਸੁਖਦੇਵ ਸਿੰਘ ਫਗਵਾੜਾ, ਬੀਬੀ ਹਰਜੀਤ ਕੌਰ ਤਲਵੰਡੀ, ਸੁਖਵੰਤ ਸਿੰਘ ਰੌਲੀ, ਅਮਰਜੀਤ ਸਿੰਘ ਕਿਸ਼ਨਪੁਰਾ, ਮੇਜਰ ਸਿੰਘ ਹਰੀਪੁਰ, ਅਮਰਜੀਤ ਸਿੰਘ ਖੁਰਦਪੁਰ, ਅੰਮ੍ਰਿਤ ਪਾਲ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਗੋਪੀ, ਸਰਪੰਚ ਸੁਖਵਿੰਦਰ ਸਿੰਘ ਡਰੋਲੀ, ਕੁਲਦੀਪ ਸਿੰਘ ਖੁਰਦਪੁਰ, ਜਸਪਾਲ ਸਿੰਘ ਦੂਹੜੇ, ਮਨਦੀਪ ਸਿੰਘ ਮਿੰਟੂ, ਭੁਪਿੰਦਰ ਸਿੰਘ ਦਿਓਲ, ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ।

Advertisement
Advertisement
×