DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰਾਂ ਦੀ ਮਾਨਸਿਕਤਾ ਅੰਬੇਡਕਰ ਵਿਰੋਧੀ: ਕਰੀਮਪੁਰੀ

ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿਖੇਧੀ; ਬਸਪਾ ਵੱਲੋਂ 18 ਨੂੰ ਰੋਸ ਰੈਲੀ ਕਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਹੁਸ਼ਿਆਰਪੁਰ ਵਿੱਚ ਮੀਟਿੰਗ ’ਚ ਹਾਜ਼ਰ ਬਸਪਾ ਆਗੂ।
Advertisement

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ ਦੀ ਪ੍ਰਧਾਨਗੀ ਹੇਠ ਮੁਹੱਲਾ ਅਸਲਾਮਾਬਾਦ ਵਿੱਚ ਹੋਈ ਜਿਸ ’ਚ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਸ਼ਾਮਲ ਹੋਏ। ਉਨ੍ਹਾਂ ਪਿੰਡ ਨੂਰਪੁਰ ਜੱਟਾਂ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਜੇ ਪੁਲੀਸ ਨੇ ਅਗਲੇ 72 ਘੰਟਿਆਂ ’ਚ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਪਾਰਟੀ ਵੱਲੋਂ ਪੱਕਾ ਧਰਨਾ ਲਾਇਆ ਜਾਵੇਗਾ ਅਤੇ 18 ਅਪਰੈਲ ਨੂੰ ਪਿੰਡ ਨੂਰਪੁਰ ਜੱਟਾਂ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ।​ ਸ੍ਰੀ ਕਰੀਮਪੁਰੀ ਨੇ ਕਿਹਾ ਕਿ ਹੁਣ ਤੱਕ 9 ਵਾਰ ਬਾਬਾ ਸਾਹਿਬ ਦੇ ਬੁੱਤਾਂ ਦੀ ਬੇਅਦਬੀ ਹੋ ਚੁੱਕੀ ਹੈ ਪਰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਨਾ ਤਾਂ ਪੰਜਾਬ ਸਰਕਾਰ ਨੇ ਅਤੇ ਨਾ ਹੀ ਕੇਂਦਰ ਸਰਕਾਰ ਨੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਚੁੱਪ ਸਾਬਤ ਕਰਦੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਾਨਸਿਕਤਾ ਅੰਬੇਡਕਰ ਵਿਰੋਧੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਮੁਲਾਜ਼ਮਾਂ ਦੇ 16 ਫੀਸਦੀ ਮਹਿੰਗਾਈ ਭੱਤੇ ਸਬੰਧੀ ਦਿੱਤੇ ਗਏ ਜਵਾਬ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸੂਬੇ ਦੇ ਲੱਖਾਂ ਕਰਮਚਾਰੀਆਂ ਨਾਲ ਧੱਕਾ ਹੈ। ਇਸ ਮੌਕੇ ਗੁਰਨਾਮ ਚੌਧਰੀ, ਮਨਿੰਦਰ ਸ਼ੇਰਪੁਰੀ, ਹਰਭਜਨ ਬਲਾਲੋਂ, ਦਲਜੀਤ ਰਾਏ, ਐਡਵੋਕੇਟ ਪਲਵਿੰਦਰ ਮਾਨਾ, ਮਦਨ ਸਿੰਘ ਬੈਂਸ, ਸੁਰਜੀਤ ਮਹਿਮੀ ਤੇ ਹਰਜੀਤ ਲਾਡੀ ਹਾਜ਼ਰ ਸਨ।

Advertisement
Advertisement
×