DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰਾਜਪਾਲ ਨੇ ਬਾਬਾ ਸੋਢਲ ਮੰਦਰ ਮੱਥਾ ਟੇਕਿਆ

ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ

  • fb
  • twitter
  • whatsapp
  • whatsapp
featured-img featured-img
Punjab Governor Gulab Chand Kataria to visit Sodal Mandir in Jalandhar on Friday.Tribune photo:Malkiat Singh.
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਇੱਥੇ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੱਸਦੇ ਲੱਖਾਂ ਸ਼ਰਧਾਲੂਆਂ ਦੀ ਵੀ ਡੂੰਘੀ ਆਸਥਾ ਅਤੇ ਸ਼ਰਧਾ ਦਾ ਕੇਂਦਰ ਹੈ। ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਇੱਥੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਉਂਦੀ ਹੈ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਚੇਅਰਮੈਨ ਸ਼ੀਤਲ ਵਿੱਜ ਵੀ ਮੌਜੂਦ ਸਨ। ਕਟਾਰੀਆ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।

Advertisement

ਉਨ੍ਹਾਂ ਇਸ ਮੌਕੇ ’ਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇਣ ਦੇ ਨਾਲ-ਨਾਲ ਲੋਕਾਂ ਨੂੰ ਆਪਸੀ ਪ੍ਰੇਮ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਇਕਜੁੱਟਤਾ ਅਤੇ ਸਰਗਰਮ ਭਾਗੀਦਾਰੀ ਨਾਲ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

Advertisement

ਇਸ ਤੋਂ ਪਹਿਲਾਂ ਰਾਜਪਾਲ ਕਟਾਰੀਆ ਨੇ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਹਿਲੇ ਦਿਨ ਕਰਵਾਏ ਗਏ ਹਵਨ ਯੱਗ ਵਿੱਚ ਹਿੱਸਾ ਲਿਆ। ਸਮਾਗਮ ਮੌਕੇ ਮੇਅਰ ਵਿਨੀਤ ਧੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਡਿਪਟੀ ਮੇਅਰ ਮਲਕੀਤ ਸਿੰਘ, ਅਭਿਸ਼ੇਕ ਵਿੱਜ, ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਜਨਰਲ ਸਕੱਤਰ ਤਰਸੇਮ ਕਪੂਰ, ਕੈਸ਼ੀਅਰ ਸੁਰੇਸ਼ ਚੱਢਾ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਭਗਤ ਨੇ ਬਾਬਾ ਸੋਢਲ ਮੰਦਰ ’ਚ ਮੱਥਾ ਟੇਕਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਮੌਕੇ ਬਾਬਾ ਸੋਢਲ ਮੰਦਰ ’ਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ ਕੋਹਲੀ, ਚੇਅਰਮੈਨ ਅਸ਼ਵਨੀ ਅਗਰਵਾਲ, ਮੁਕੇਸ਼ ਸੇਠੀ, ਹਰਸਿਮਰਨ ਸਿੰਘ ਬੰਟੀ ਅਤੇ ਨਰਿੰਦਰ ਸੱਗੂ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਗਤ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਦੇ ਮੇਲੇ ਦੀਆਂ ਵਧਾਈਆਂ ਦਿੱਤੀਆਂ।

Advertisement
×