DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਜਪਾਲ ਨੇ ਗੁਰਦੁਆਰੇ ’ਚ ਮੱਥਾ ਟੇਕਿਆ

ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਸ਼ਾ ਮੁਕਤ ਸਮਾਜ ਲਈ ਅਰਦਾਸ ਕੀਤੀ

  • fb
  • twitter
  • whatsapp
  • whatsapp
featured-img featured-img
ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਪੰਜ ਪਿਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ।
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਹੁਸ਼ਿਆਰਪੁਰ ਦੇ ਪਿੰਡ ਨੰਗਲ ਸ਼ਹੀਦਾਂ ਵਿੱਚ ਗੁਰਦੁਆਰਾ ਪੰਜ ਪਿਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਸ਼ਾ ਮੁਕਤ ਸਮਾਜ ਲਈ ਅਰਦਾਸ ਕੀਤੀ। ਹੁਸ਼ਿਆਰਪੁਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜਪਾਲ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੀਆਂ ਨਸ਼ਾ ਵਿਰੋਧੀ ਮੁਹਿੰਮ ਨਾਲ ਸਬੰਧਤ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ।

ਰਾਜਪਾਲ ਨੇ ਕਿਹਾ ਕਿ ਸਮਾਜ ਨੂੰ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਤੋਂ ਮੁਕਤ ਕਰਨ ਲਈ ਸਾਂਝੇ ਉੱਦਮ ਜ਼ਰੂਰੀ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ।

Advertisement

ਜ਼ਿਕਰਯੋਗ ਹੈ ਕਿ 23 ਫ਼ਰਵਰੀ ਨੂੰ ਰਾਜਪਾਲ ਮੁਕੇਰੀਆਂ ਦੇ ਤਹਿਸੀਲ ਕੰਪਲੈਕਸ ਤੋਂ ਅਤੇ 24 ਫ਼ਰਵਰੀ ਨੂੰ ਡੀ ਏ ਵੀ ਕਾਲਜ ਆਫ ਐਜੂਕੇਸ਼ਨ ਹੁਸ਼ਿਆਰਪੁਰ ਤੋਂ ‘ਵਾਕ ਅਗੇਂਸਟ ਡਰੱਗਜ਼ ਪਦਯਾਤਰਾ’ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐੱਸ ਡੀ ਐੱਮ ਗੁਰਸਿਮਰਨਜੀਤ ਕੌਰ ਆਦਿ ਹਾਜ਼ਰ ਸਨ।

Advertisement

Advertisement
×