ਪੱਤਰ ਪ੍ਰੇਰਕ
ਹੁਸ਼ਿਆਰਪੁਰ, 19 ਅਗਸਤ
ਇੱਥੇ ਇੰਡੋਰ ਸਟੇਡੀਅਮ ਵਿੱਚ ਕੁਸ਼ਤੀ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸੀਨੀਅਰ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਕਰਵਾਈ ਗਈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।
ਸ੍ਰੀ ਜਿੰਪਾ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਆਪਣਾ ਰੁਝਾਨ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ’ਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਸੂਬੇ ਦੇ ਪਿੰਡਾਂ ਵਿਚ ਮਲਟੀਪਰਪਜ਼ ਸਪੋਰਟਸ ਪਾਰਕ ਬਣਾਏ ਜਾ ਰਹੇ ਹਨ, ਤਾਂ ਜੋ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਇਆ ਜਾ ਸਕੇ। ਕੁਸ਼ਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਕੁਸ਼ਤੀ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਸ਼ਤੀ ਨੂੰ ਉਤਸ਼ਾਹਿਤ ਕਰਨ ਲਈ ਉਹ ਪੂਰੇ ਯਤਨ ਕਰਨਗੇ ਤੇ ਹਮੇਸ਼ਾ ਐਸੋਸੀਏਸ਼ਨ ਦੇ ਨਾਲ ਖੜ੍ਹੇ ਰਹਿਣਗੇ। ਜਿੰਪਾ ਨੇ ਕਿਹਾ ਕਿ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਪੰਜਾਬ ਸਰਕਾਰ ਖਿਡਾਰੀਆਂ ਦੀਆਂ ਬੁਨਿਆਦੀ ਜ਼ਰੂਰਤਾਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ।