ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਬੰਗਾ ਦੇ 55 ਪਿੰਡਾਂ ਨੂੰ ਸਿੰਜਾਈ ਦਾ ਪਾਣੀ ਮੁਹੱਈਆ ਕਰਵਾਉਣ ਲਈ 14 ਕਰੋੜ ਰੁਪਏ ਦੀ ਲਾਗਤ ਵਾਲੇ ਵਿਸ਼ੇਸ਼ ਪ੍ਰਾਜੈਕਟ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਦਮ ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਦਿਸ਼ਾ ਵਿੱਚ ਯੁੱਗ-ਪਲਟਾਊ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਬਿਸਤ ਦੁਆਬ ਨਹਿਰ ਅਤੇ ਗਰਾਊਂਡ ਵਾਟਰ ਡਿਵੀਜ਼ਨ ਜਲੰਧਰ ਅਧੀਨ ਨਹਿਰੀ ਪ੍ਰਸ਼ਾਸਨ ਅਤੇ ਪੀ.ਡਬਲਿਊ ਆਰ ਐੱਮ ਡੀ ਸੀ ਵੱਲੋਂ ਤਿਆਰ ਇਸ ਪ੍ਰਾਜੈਕਟ ਉੱਤੇ ਕੁੱਲ 14.01 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 79.52 ਕਿਲੋਮੀਟਰ ਲੰਬਾਈ ਵਾਲੇ 46 ਪੱਕੇ ਖਾਲੇ ਅਤੇ 14 ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਜਿਸ ਨਾਲ 55 ਪਿੰਡਾਂ ਦੇ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਪਹਿਲਾਂ ਇਸ ਖੇਤਰ ਵਿੱਚ 3880 ਏਕੜ ਰਕਬਾ ਨਹਿਰੀ ਸਿੰਚਾਈ ਅਧੀਨ ਸੀ, ਜੋ ਹੁਣ ਵਧ ਕੇ 8770.91 ਏਕੜ ਹੋ ਗਿਆ ਹੈ। ਇਸ ਤਰ੍ਹਾਂ 4890.91 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸੁਵਿਧਾ ਮਿਲੀ ਹੈ। ਸ੍ਰੀ ਗੋਇਲ ਨੇ ਕਿਹਾ ਕਿ ਇਸ ਤੋਂ ਇਲਾਵਾ ਕੰਗਰੋੜ ਮਾਈਨਰ ਦੀ ਟੇਲ ’ਤੇ ਰੀ-ਚਾਰਜਿੰਗ ਸਕੀਮ ਅਤੇ ਬੰਗਾ ਰੈਸਟ ਹਾਊਸ ਵਿੱਚ ਨਵੇਂ ਪੌਂਡ ਨਾਲ 267 ਕਿਊਬਿਕ ਮੀਟਰ ਪਾਣੀ ਧਰਤੀ ਹੇਠਾਂ ਭੇਜ ਕੇ ਭੂ-ਜਲ ਸੰਭਾਲ ਵੱਲ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਬੰਗਾ ਵਿੱਚ 22 ਤੋਂ ਵੱਧ ਪਿੰਡਾਂ ਨੂੰ ਰਜਬਾਹਿਆਂ ਤੋਂ ਅਸਥਾਈ ਨਿਕਾਸ (ਆਊਟਲੈੱਟ) ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਨਹਿਰੀ ਪਾਣੀ ਰਾਹੀਂ ਸਿੰਚਾਈ ਸਮਰੱਥਾ ਵਿੱਚ ਹੋਰ ਵਾਧਾ ਹੋ ਕੇ 6,053.42 ਏਕੜ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਸਿੰਜਾਈ ਲਈ ਦਰਿਆਈ ਪਾਣੀ ਦੀ ਵਰਤੋਂ ਦੇ ਮਾਮਲੇ ਵਿੱਚ ਸਵੈ-ਨਿਰਭਰ ਬਣਾਉਣ ਲਈ 7,500 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 1,117 ਮਾਈਨਰਾਂ ਅਤੇ ਰਜਬਾਹਿਆਂ ਵਿੱਚੋਂ 39,000 ਕਿਊਸਿਕ ਤੋਂ ਵੱਧ ਪਾਣੀ ਵਹਿ ਰਿਹਾ ਹੈ, ਜੋ ਰਿਕਾਰਡ ਵਾਧਾ ਹੈ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾ ਰਿਹਾ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

