Gram Panchayat Seechewal: ਸੀਚੇਵਾਲ ਪੰਚਾਇਤ ਨੂੰ ਸੂਬਾ ਵਾਤਾਵਰਨ ਇਨਾਮ
ਗ੍ਰਾਮ ਪੰਚਾਇਤ ਸੀਚੇਵਾਲ ਦਾ ਪੰਜਾਬ ਸਰਕਾਰ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਐਵਾਰਡ 2026 ਨਾਲ ਸਨਮਾਨ ਕੀਤਾ ਗਿਆ। ਗ੍ਰਾਮ ਪੰਚਾਇਤ ਸੀਚੇਵਾਲ ਨੂੰ ਪੰਜਾਬ ਵਿੱਚ ਵਾਤਾਵਰਨ ਸੁਰੱਖਿਆ, ਸਫ਼ਾਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪਾਏ ਯੋਗਦਾਨ ਦੇ ਸਨਮਾਨ ਵਜੋਂ...
ਗ੍ਰਾਮ ਪੰਚਾਇਤ ਸੀਚੇਵਾਲ ਦਾ ਪੰਜਾਬ ਸਰਕਾਰ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਐਵਾਰਡ 2026 ਨਾਲ ਸਨਮਾਨ ਕੀਤਾ ਗਿਆ। ਗ੍ਰਾਮ ਪੰਚਾਇਤ ਸੀਚੇਵਾਲ ਨੂੰ ਪੰਜਾਬ ਵਿੱਚ ਵਾਤਾਵਰਨ ਸੁਰੱਖਿਆ, ਸਫ਼ਾਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪਾਏ ਯੋਗਦਾਨ ਦੇ ਸਨਮਾਨ ਵਜੋਂ ਪੰਜਾਬ ਸਰਕਾਰ ਵੱਲੋਂ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਐਵਾਰਡ-2026’ ਨਾਲ ਸਨਮਾਨਿਆ ਗਿਆ। ਇਸ ਤਹਿਤ ਪੰਚਾਇਤ ਨੂੰ ਇੱਕ ਸਨਮਾਨ ਚਿੰਨ੍ਹ ਅਤੇ ਇੱਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਐਵਾਰਡ ਪ੍ਰਾਪਤ ਕਰਨ ਉਪਰੰਤ ਗ੍ਰਾਮ ਪੰਚਾਇਤ ਸੀਚੇਵਾਲ ਦੇ ਸਰਪੰਚ ਬੂਟਾ ਸਿੰਘ ਅਤੇ ਸੁਰਜੀਤ ਸਿੰਘ ਸੰਟੀ ਸੀਚੇਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਾਤਾਵਰਨ ਸੰਭਾਲ, ਸਫ਼ਾਈ ਅਤੇ ਪਾਣੀ ਦੇ ਸਰੋਤਾਂ ਦੀ ਰੱਖਿਆ ਲਈ ਚਲਾਈ ਗਈ ਮੁਹਿੰਮ ਨੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਹੈ। ਇਸ ਦੇ ਨਤੀਜੇ ਵਜੋਂ ਸੀਚੇਵਾਲ ਅੱਜ ਵਾਤਾਵਰਨ ਸੰਭਾਲ ਦੇ ਖੇਤਰ ਵਿੱਚ ਇੱਕ ਮਿਸਾਲ ਬਣ ਚੁੱਕਾ ਹੈ। ਇਸ ਮੌਕੇ ਸੁਲੱਖਣ ਸਿੰਘ, ਗੁਰਮੇਲ ਸਿੰਘ ਅਤੇ ਰਾਮ ਆਸਰਾ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ।

