ਛਾਉਣੀ ਹਲਕੇ ਦੇ ਪਿੰਡਾਂ ਨੂੰ ਗਰਾਂਟਾਂ ਦੇ ਗੱਫ਼ੇ

ਛਾਉਣੀ ਹਲਕੇ ਦੇ ਪਿੰਡਾਂ ਨੂੰ ਗਰਾਂਟਾਂ ਦੇ ਗੱਫ਼ੇ

ਖੇਡ ਪਾਰਕ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਪਰਗਟ ਸਿੰਘ। -ਫੋਟੋ: ਮਲਕੀਤ ਸਿੰਘ

ਪਾਲ ਸਿੰਘ ਨੌਲੀ

ਜਲੰਧਰ, 27 ਨਵੰਬਰ

ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਜਲੰਧਰ ਛਾਉਣੀ ਹਲਕੇ ਦੇ 7 ਪਿੰਡਾਂ ਵਿੱਚ ਖੇਡ ਪਾਰਕਾਂ ਦੇ ਨੀਂਹ ਪੱਥਰ ਰੱਖੇ ਅਤੇ ਇਸ ਤੋਂ ਇਲਾਵਾ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਵੱਖ-ਵੱਖ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ। ਪਿੰਡ ਬੰਬੀਆਂਵਾਲ ਵਿੱਚ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਦਿਆਂ ਪਰਗਟ ਸਿੰਘ ਨੇ ਦੱਸਿਆ ਕਿ 75.68 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਪੋਰਟਸ ਪਾਰਕ ਵਿੱਚ ਚੇਂਜਿੰਗ ਰੂਮ, ਐਗਰੀਕਲਚਰ ਸਪ੍ਰਿੰਕਲਰ ਸਿਸਟਮ, ਸੀਸੀ ਫਲੋਰਿੰਗ ਵਾਲਾ ਬਾਸਕਿਟਬਾਲ ਕੋਰਟ, ਵਾਲੀਬਾਲ ਕੋਰਟ ਆਦਿ ਸਹੂਲਤਾਂ ਹੋਣਗੀਆਂ। ਪਰਗਟ ਸਿੰਘ ਨੇ ਭਗਵਾਨ ਵਾਲਮੀਕਿ ਧਰਮਸ਼ਾਲਾ ਦੇ ਵਿਕਾਸ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਧਨਾਲ ਅਤੇ ਭੋਡੇ ਸਪਰਾਏ ਵਿੱਚ ਕ੍ਰਮਵਾਰ 66.01 ਲੱਖ ਰੁਪਏ ਅਤੇ 49.68 ਲੱਖ ਰੁਪਏ ਦੀ ਲਾਗਤ ਨਾਲ ਸਪੋਰਟਸ ਪਾਰਕਾਂ ਦਾ ਨੀਂਹ ਪੱਥਰ ਰੱਖਿਆ। ਪਿੰਡ ਕਾਦੀਆਂਵਾਲੀ ਵਿੱਚ ਪਰਗਟ ਸਿੰਘ ਵੱਲੋਂ 65.67 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਵਿਕਾਸ ਕਾਰਜਾਂ ਲਈ ਪਿੰਡ ਦੀ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈੱਕ ਵੀ ਦਿੱਤਾ ਗਿਆ। ਕੈਬਨਿਟ ਮੰਤਰੀ ਵੱਲੋਂ ਪਿੰਡ ਧੀਨਾ, ਦਾਦੂਵਾਲ ਅਤੇ ਊਧੋਪੁਰ ਵਿੱਚ ਸਪੋਰਟਸ ਪਾਰਕ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ। ਮੰਤਰੀ ਵੱਲੋਂ ਪਿੰਡ ਧਨਾਲ ਖੁਰਦ ਅਤੇ ਧਨਾਲ ਕਲਾਂ ਦੀਆਂ ਪੰਚਾਇਤਾਂ ਨੂੰ 10 ਲੱਖ ਅਤੇ 9 ਲੱਖ ਰੁਪਏ ਦੇ ਚੈੱਕ ਵੀ ਦਿੱਤੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All