ਕਲਾ ਉਤਸਵ ਮੁਕਾਬਲੇ ’ਚ ਜੀਟੀਬੀ ਸਕੂਲ ਦੋਇਮ
ਇਥੇ ਜ਼ਿਲ੍ਹਾ ਪੱਧਰੀ ਕਲਾ ਉਤਸਵ 2025 ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂੂਲ ਦਸੂਹਾ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਲਈ ਟੀਮ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਪ੍ਰੇਰਨਾ ਸਦਕਾ ਸੰਗੀਤ ਵਿਭਾਗ ਦੇ ਲੈਕਚਰਾਰ ਸੰਦੀਪ ਕੌਰ...
Advertisement
ਇਥੇ ਜ਼ਿਲ੍ਹਾ ਪੱਧਰੀ ਕਲਾ ਉਤਸਵ 2025 ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂੂਲ ਦਸੂਹਾ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਲਈ ਟੀਮ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਪ੍ਰੇਰਨਾ ਸਦਕਾ ਸੰਗੀਤ ਵਿਭਾਗ ਦੇ ਲੈਕਚਰਾਰ ਸੰਦੀਪ ਕੌਰ ਵੱਲੋਂ ਤਿਆਰ ਕਰਵਾਈ ਗਈ ਸੀ। ਪ੍ਰਿੰਸੀਪਲ ਡਾ. ਬਾਜਵਾ ਨੇ ਦੱਸਿਆ ਕਿ ਵੋਕਲ ਮਿਉਜ਼ਿਕ ਗਰੁੱਪ (ਰਵਾਇਤੀ ਗੀਤ) ਮੁਕਾਬਲਿਆਂ ਵਿੱਚੋਂ ਉਨ੍ਹਾਂ ਦੇ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰ ਮਹਿੰਦਰ ਸਿੰਘ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਅਤੇ ਪ੍ਰਿੰ. ਡਾ. ਸੁਰਜੀਤ ਕੌਰ ਬਾਜਵਾ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।
Advertisement
Advertisement
×