ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੀਟੀਯੂ ਵੱਲੋਂ ਹੜ੍ਹ ਪੀੜਤਾਂ ਦੇ ਵਸੇਬੇ ਲਈ 31.20 ਲੱਖ ਇਕੱਤਰ

ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਬਣਾ ਕੇ ਮੁਹਿੰਮ ਜਾਰੀ
ਜਥੇਬੰਦੀ ਦੇ ਆਗੂ ਲੋੜਵੰਦ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਦੇ ਹੋਏ।
Advertisement
ਡੈਮਾਂ ਤੋਂ ਛੱਡੇ ਪਾਣੀ ਨੇ ਪੰਜਾਬ ’ਚ ਭਾਰੀ ਤਬਾਹੀ ਮਚਾਈ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਨੇ ਹੜ੍ਹ ਪੀੜਤਾਂ ਨਾਲ ਖੜ੍ਹਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਯਤਨ ਆਰੰਭੇ ਹਨ। ਜੀਟੀਯੂ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾ ਅਤੇ ਪ੍ਰੈੱਸ ਸਕੱਤਰ ਕਰਨੈਲ ਸਿੰਘ ਫਿਲੌਰ ਨੇ ਦੱਸਿਆ ਕਿ ਜੀਟੀਯੂ ਨੇ ਹੜ੍ਹ ਪੀੜਤਾਂ ਦੀ ਮਦਦ ਲਈ 31. 20 ਲੱਖ ਰੁਪਏ ਦੀ ਰਾਸ਼ੀ ਇਕੱਠੀ ਕੀਤੀ ਗਈ ਹੈ। ਜਥੇਬੰਦੀ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਬਣਾ ਕੇ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ। ਜੀਟੀਯੂ ਵੱਲੋਂ ਇਸ ਰਾਸ਼ੀ ਨਾਲ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਜਿਵੇਂ ਹੜ੍ਹ ਮਾਰੇ ਇਲਾਕਿਆਂ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ, ਮਿੱਡ-ਡੇਅ ਮੀਲ ਵਰਕਰਾਂ, ਦਰਜਾ ਚਾਰ ਕਰਮਚਾਰੀਆਂ ਦੇ ਪਰਿਵਾਰਾਂ ਤੋਂ ਇਲਾਵਾ ਹੜ੍ਹ ਪੀੜਤ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ। ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪਹਿਲੇ ਗੇੜ ਤਹਿਤ ਕਪੂਰਥਲਾ, ਫਾਜ਼ਿਲਕਾ, ਗੁਰਦਾਸਪੁਰ, ਪਟਿਆਲਾ, ਮੁਕਤਸਰ, ਫਿਰੋਜ਼ਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਪਠਾਨਕੋਟ, ਮੋਗਾ ਅਤੇ ਜਲੰਧਰ ਜ਼ਿਲ੍ਹਿਆਂ ਵਿਚ ਟੀਮਾਂ ਬਣਾ ਕੇ ਸਹਾਇਤਾ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।

ਦੋ ਲੋੜਵੰਦ ਪਰਿਵਾਰਾਂ ਨੂੰ 50-50 ਹਜ਼ਾਰ ਦੇ ਚੈੱਕ ਸੌਂਪੇ

Advertisement

ਜੀਟੀਯੂ, ਪਸਸਫ਼ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮੁਕੇਰੀਆਂ ਨੇ ਲੋੜਵੰਦ ਦੋ ਪਰਿਵਾਰਾਂ ਨੂੰ 50-50 ਹਜ਼ਾਰ ਦੇ ਚੈੱਕ ਸੌਂਪੇ। ਜੀਟੀਯੂ ਇਕਾਈ ਮੁਕੇਰੀਆਂ ਪ੍ਰਧਾਨ ਰਜਨ ਮਹਾਜਨ ਨੇ ਦਸਿਆ ਕਿ ਭਾਰੀ ਬਰਸਾਤ ਕਾ ਰਨ ਬਲਾਕ ਮੁਕੇਰੀਆਂ ਦੇ ਪਿੰਡ ਭੰਗਾਲਾ ਅਤੇ ਕੌਲੀਆਂ ਵਿੱਚ ਲੋੜਵੰਦ ਪਰਿਵਾਰਾਂ ਦੀਆਂ ਬਾਲਿਆਂ ਵਾਲੀਆਂ ਛੱਤਾਂ ਡਿੱਗ ਗਈਆਂ ਸਨ ਜਿਸ ਦੀ ਨਿਸ਼ਾਨਦੇਹੀ ਟੀਮ ਨੇ ਕੀਤੀ। ਇਸ ਉਪਰੰਤ ਪੀੜਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ। ਇਸ ਮੌਕੇ ਪਸਸਫ਼ ਪ੍ਰਧਾਨ ਮਨਜੀਤ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੋਂ ਸੂਬਾ ਕਨਵੀਨਰ ਜਸਵੀਰ ਤਲਵਾੜਾ, ਜੀਟੀਯੂ ਜਨਰਨ ਸਕੱਤਰ ਸਤੀਸ਼ ਕੁਮਾਰ, ਵਰਿੰਦਰ ਵਿੱਕੀ, ਨਰੇਸ਼ ਮਿੱਡਾ ਅਤੇ ਸ਼ਸ਼ੀਕਾਂਤ ਹਾਜ਼ਰ ਸਨ।

 

Advertisement
Show comments