ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੀਪ ਸਿੰਘ ਖੁਣ-ਖੁਣ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣ-ਖੁਣ ਨੂੰ ਹੁਣ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਦੋਆਬਾ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਗੁਰਦੀਪ ਸਿੰਘ ਖੁਣ-ਖੁਣ...
Advertisement

ਹੁਸ਼ਿਆਰਪੁਰ:

ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣ-ਖੁਣ ਨੂੰ ਹੁਣ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਦੋਆਬਾ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਗੁਰਦੀਪ ਸਿੰਘ ਖੁਣ-ਖੁਣ ਨੇ ਕਿਸਾਨੀ ਸੰਘਰਸ਼ ਦੌਰਾਨ ਅਤੇ ਸਮੇਂ-ਸਮੇਂ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅਵਾਜ਼ ਉਠਾਈ। ਉਨ੍ਹਾਂ ਦੀਆਂ ਕਿਸਾਨੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਖੁਣ-ਖੁਣ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਡਾ. ਹਰਜਿੰਦਰ ਸਿੰਘ ਜੱਖੂ, ਕਿਸਾਨੀ ਵਿੰਗ ਦੇ ਪ੍ਰਧਾਨ ਹਰਦੇਵ ਸਿੰਘ ਪੱਪੂ ਕਲਿਆਣ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ, ਮਾਸਟਰ ਕੁਲਦੀਪ ਸਿੰਘ ਮਸੀਤੀ, ਸੰਦੀਪ ਸਿੰਘ ਖਾਲਸਾ, ਪਰਮਿੰਦਰ ਸਿੰਘ ਖਾਲਸਾ, ਮਹਿਤਾਬ ਸਿੰਘ ਹੁੰਦਲ, ਸਤਵੰਤ ਸਿੰਘ ਮੁਰਾਦਪੁਰ, ਜਗਦੀਪ ਸਿੰਘ ਬੈਂਚਾਂ ਆਦਿ ਨੇ ਵੀ ਗੁਰਦੀਪ ਸਿੰਘ ਖੁਣ-ਖੁਣ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Show comments