ਬਲਾਚੌਰ: ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਨਵਾਂ ਸ਼ਹਿਰ ਵੱਲੋਂ ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ 15ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਪੰਥ ਰਤਨ ਬਾਬਾ ਹਰਬੰਸ ਸਿੰਘ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਸਮੂਹ ਸੰਗਤ ਪੂਰਾ ਸਹਿਯੋਗ ਰਿਹਾ। ਗਿਆਨੀ ਜਸਵਿੰਦਰ ਸਿੰਘ ਚੌਂਤਾ ਕਲਾਂ, ਹਜ਼ੂਰੀ ਰਾਗੀ ਭਾਈ ਧਰਮਵੀਰ ਸਿੰਘ, ਉੱਘੇ ਵਿਦਵਾਨ ਗਿਆਨੀ ਜਸਵਿੰਦਰ ਸਿੰਘ ਦਰਦੀ ਨੇ ਗੁਰਮਤਿ ਵਿਚਾਰਾਂ ਕੀਤੀਆਂ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸੁਸਾਇਟੀ ਨੇ ਕੀਰਤਨੀ ਜਥੇ, ਗਿਆਨੀ ਜਸਵਿੰਦਰ ਸਿੰਘ ਦਰਦੀ ਅਤੇ ਬਾਬਾ ਕੁਲਦੀਪ ਸਿੰਘ ਦਾ ਸਨਮਾਨ ਕੀਤਾ। -ਨਿੱਜੀ ਪੱਤਰ ਪ੍ਰੇਰਕ